13 ਜੂਨ (ਪੰਜਾਬੀ ਖਬਰਨਾਮਾ):ਜ਼ਿਲ੍ਹਾ ਮਾਨਸਾ ਵਿਖੇ ਇੱਕ ਕਬਾੜ ਦੀ ਦੁਕਾਨ ਵਿੱਚੋਂ ਅਚਾਨਕ ਅੱਗ ਲੱਗ ਜਾਣ ਦੇ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਦੁਕਾਨ ਮਾਲਕ ਵੱਲੋਂ ਦਾਅਵਾ ਕੀਤਾ ਗਿਆ ਹੈ। ਅੱਗ ਉੱਤੇ ਫਾਇਰ ਬ੍ਰਿਗੇਡ ਦੀ ਮਦਦ ਦੇ ਨਾਲ ਕਾਬੂ ਪਾ ਲਿਆ ਗਿਆ ਹੈ। ਪੁਲਿਸ ਵੱਲੋਂ ਵੀ ਮੌਕੇ ਉੱਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ, ਪੁਲਿਸ ਦਾ ਕਹਿਣਾ ਹੈ ਕਿ ਅੱਗ ਉੱਤੇ ਕਾਬੂ ਪਾ ਲਿਆ ਹੈ ਅਤੇ ਇਸ ਘਟਨਾ ਦੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਲੱਖਾਂ ਰੁਪਏ ਦਾ ਨੁਕਸਾਨ: ਮਾਨਸਾ ਸ਼ਹਿਰ ਦੇ ਰਾਮ ਬਾਗ ਰੋਡ ਉੱਤੇ ਅਚਾਨਕ ਹੀ ਕਬਾੜ ਦੇ ਗੋਦਾਮ ਵਿੱਚ ਅੱਗ ਲੱਗਣ ਦੇ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਦੁਕਾਨ ਮਾਲਕ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅਚਾਨਕ ਹੀ ਅੱਗ ਲੱਗਣ ਦਾ ਜਦੋਂ ਉਹਨਾਂ ਨੂੰ ਪਤਾ ਲੱਗਿਆ ਤਾਂ ਧੂੰਆਂ ਇੰਨ੍ਹਾਂ ਜਿਆਦਾ ਫੈਲ ਗਿਆ ਸੀ ਕਿ ਅੱਗ ਉੱਤੇ ਕਾਬੂ ਨਹੀਂ ਪਾਇਆ ਜਾ ਸਕਿਆ, ਜਿਸ ਕਾਰਨ ਉਹਨਾਂ ਦਾ ਕਾਫੀ ਜਿਆਦਾ ਮਤਸਬ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਕਬਾੜ ਦਾ ਸਮਾਨ ਸੜ ਕੇ ਸੁਆਹ: ਉੱਧਰ ਘਟਨਾ ਸਥਾਨ ਉੱਤੇ ਪਹੁੰਚੀ ਪੁਲਿਸ ਨੇ ਕਿਹਾ ਕਿ ਜਦੋਂ ਹੀ ਉਹਨਾਂ ਨੂੰ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਿਆ ਤਾਂ ਫਾਇਰ ਬ੍ਰਿਗੇਡ ਅਨੁਸੂਚਿਤ ਕਰਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਜਿਸ ਦੇ ਚਲਦਿਆਂ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਘਟਨਾ ਦੇ ਦੌਰਾਨ ਕਬਾੜ ਦੇ ਗੁਦਾਮ ਵਿੱਚ ਪਏ ਟਾਇਰ ਪਲਾਸਟਿਕ ਦਾ ਸਮਾਨ ਅਤੇ ਹੋਰ ਕਬਾੜ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਅਤੇ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।