23 ਮਈ (ਪੰਜਾਬੀ ਖਬਰਨਾਮਾ):ਮਹਾਰਾਸ਼ਟਰ ਦੇ ਮੁੰਬਈ ਦੇ ਡੋਂਬੀਵਲੀ ‘ਚ ਵੀਰਵਾਰ ਨੂੰ ਇਕ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਡੋਂਬੀਵਲੀ ਦੇ ਐੱਮ.ਆਈ.ਡੀ.ਸੀ ਫੇਜ਼ 2 ਦੀ ਇਕ ਫੈਕਟਰੀ ‘ਚ ਵਾਪਰਿਆ, ਜਿੱਥੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਨੂੰ ਦੂਰੋਂ ਦੇਖਿਆ ਜਾ ਸਕਦਾ ਹੈ।
ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਭੇਜਿਆ ਗਿਆ ਹੈ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਹਾਲਾਂਕਿ ਧਮਾਕੇ ਅਤੇ ਅੱਗ ‘ਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਫੈਕਟਰੀ ਦੇ ਅੰਦਰ 7-8 ਕਰਮਚਾਰੀ ਜ਼ਖਮੀ ਹੋਣ ਦੀ ਸੂਚਨਾ ਹੈ, ਜਿਨ੍ਹਾਂ ਨੂੰ ਬਚਾ ਕੇ ਇਲਾਜ ਲਈ ਭੇਜਿਆ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਫਿਲਹਾਲ ਫੈਕਟਰੀ ਅੰਦਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਇਸ ਦੇ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।