(ਪੰਜਾਬੀ ਖਬਰਨਾਮਾ):ਫਰੀਦਕੋਟ ਵਿਚ ਚੱਲਦੀ ਕਾਰ ਉਤੇ ਦਰੱਖਤ ਡਿੱਗ ਗਿਆ। ਇਸ ਹਾਦਸੇ ਵਿਚ 13 ਸਾਲਾ ਵਿਦਿਅਰਥਣ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਵਿਦਿਆਰਥਣ 2000 ਰੁਪਏ ਮਹੀਨਾ ਮਿਲਣ ਵਾਲੇ ਵਜ਼ੀਫੇ ਲਈ ਟੈਸਟ ਦੇਣ ਲਈ ਫਰੀਦਕੋਟ ਜਾ ਰਹੀ ਸੀ।

ਇਸ ਹਾਦਸੇ ਵਿਚ 4 ਹੋਰ ਲੋਕ ਗੰਭੀਰ ਜਖਮੀ ਹੋ ਗਏ। ਇਹ ਹਾਦਸਾ ਕੋਟਕਪੁਰਾ ਰੋਡ ਉਤੇ ਵਾਪਰਿਆ, ਜਿੱਥੇ ਜਿਲ੍ਹੇ ਦੇ ਪਿੰਡ ਸਿਵੀਆਂ ਤੋਂ ਇਕ ਪਰਿਵਾਰ ਆਪਣੀ ਬੱਚੀ ਦਾ ਵਜੀਫੇ ਸਬੰਧੀ ਹੋਣ ਵਾਲਾ ਇਕ ਟੈਸਟ ਦਵਾਉਣ ਲਈ ਫਰੀਦਕੋਟ ਆ ਰਿਹਾ ਸੀ।

ਪਿੰਡ ਦੇ ਬੱਸ ਅੱਡੇ ਉਤੇ ਉਨ੍ਹਾਂ ਦੀ ਬੱਚੀ ਦੀ ਸਹੇਲੀ ਵੀ ਖੜ੍ਹੀ ਸੀ ਜਿਸ ਨੇ ਵੀ ਫਰੀਦਕੋਟ ਹੀ ਇਹੀ ਟੈਸਟ ਦੇਣ ਆਉਣਾ ਸੀ। ਕਾਰ ਸਵਾਰ ਸਖਸ ਨੇ ਉਸ ਬੱਚੀ ਨੂੰ ਵੀ ਆਪਣੇ ਨਾਲ ਬਿਠਾ ਲਿਆ ਪਰ ਕੋਟਕਪੂਰਾ ਤੋਂ ਫਰੀਦਕੋਟ ਰੋਡ ਦੇ ਇਕ ਦਰੱਖਤ ਉਨ੍ਹਾਂ ਦੀ ਚਲਦੀ ਕਾਰ ਉਤੇ ਡਿੱਗ ਗਿਆ ਜਿਸ ਕਾਰਨ ਕਾਰ ਵਿਚ ਸਵਾਰ 5 ਲੋਕ ਗੰਭੀਰ ਜਖਮੀ ਹੋ ਗਏ।

ਇਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਨੇ ਲੋਕਾਂ ਦੀ ਮਦਦ ਨਾਲ ਜੀਜੀਐਸ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਜਿਥੇ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ 13 ਸਾਲਾ ਸਕੂਲੀ ਵਿਦਿਅਥਣ ਸਹਿਜਪ੍ਰੀਤ ਕੌਰ ਦਮ ਤੋੜ ਗਈ ਜਦੋਂਕਿ ਬਾਕੀ ਚਾਰ ਲੋਕਾਂ ਦਾ ਇਲਾਜ ਚੱਲ ਰਿਹਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।