ਤਰਨ ਤਾਰਨ, 30 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਬਲੀਦਾਨ ਦਿਵਸ ਦੇ ਮੌਕੇ ਤੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼-ਕੌਮ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਕਿਹਾ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਤੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
ਸੰਖੇਪ
ਬਲੀਦਾਨ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਨੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਅਤੇ ਕੌਮ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸਨਮਾਨਿਤ ਕੀਤਾ। ਇਹ ਮੌਕਾ ਇਕ ਜਵਾਬਦਾਰੀ ਅਤੇ ਕਦਰਦਾਨੀ ਦਾ ਸੀ, ਜਿਸ ਵਿੱਚ ਸ਼ਹੀਦਾਂ ਦੀ ਬਲਿਦਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਯਾਦ ਵਿੱਚ ਸਮਾਗਮ ਆਯੋਜਿਤ ਕੀਤਾ ਗਿਆ। ਇਸ ਰਿਵਾਇਤੀ ਪ੍ਰਸੰਗ ਵਿੱਚ ਸ਼ਹੀਦਾਂ ਨੂੰ ਇੱਜ਼ਤ ਦੇਣ ਨਾਲ ਨਾਲ, ਨਵੀਂ ਪੀੜੀ ਨੂੰ ਸਿੱਖਿਆ ਦਿੱਤੀ ਗਈ ਕਿ ਉਹ ਆਪਣੇ ਦੇਸ਼ ਦੀ ਖੁਸ਼ਹਾਲੀ ਅਤੇ ਸੁਤੰਤਰਤਾ ਲਈ ਆਪਣੀ ਤਾਊਂਹੀ ਬਲਿਦਾਨਾਂ ਨੂੰ ਸਦਾਈ ਬਣਾਈ ਰੱਖਣ।