ਚੰਡੀਗੜ੍ਹ 23 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੈਕਟਰ-34 ਵਿੱਚ ਸ਼ਰਧਾ ਅਤੇ ਸੇਵਾ ਦਾ ਅਨੋਖਾ ਸੁਮੇਲ ਦੇਖਣ ਨੂੰ ਮਿਲਿਆ। ਇੱਥੇ ਜਤਿੰਦਰ ਸਿੰਘ ਦਾਦਰਾ ਵੱਲੋਂ ਹਰ ਸਾਲ ਦੀ ਪਰੰਪਰਾ ਨੂੰ ਨਿਭਾਉਂਦਿਆਂ ਗੁਰੂ ਕਾ ਲੰਗਰ ਲਗਾਇਆ ਗਿਆ।

ਇਸ ਵਾਰ ਲੰਗਰ ’ਚ ਪ੍ਰਸ਼ਾਦ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਸਵੀਰਾਂ ਵੀ ਵੰਡੀਆਂ ਗਈਆਂ, ਤਾਂ ਜੋ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਆਪਣੇ ਗੁਰੂਆਂ ਦੇ ਇਤਿਹਾਸ ਅਤੇ ਵਿਰਾਸਤ ਨਾਲ ਜੋੜਿਆ ਜਾ ਸਕੇ।

ਜਤਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਹ ਹਰ ਸਾਲ ਲੰਗਰ ਲਗਾਉਂਦੇ ਹਨ। ਉਨ੍ਹਾਂ ਦਾ ਮਕਸਦ ਸਿਰਫ਼ ਸੰਗਤ ਨੂੰ ਪ੍ਰਸ਼ਾਦ ਵਰਤਾਉਣਾ ਹੀ ਨਹੀਂ, ਸਗੋਂ ਨਵੀਂ ਪੀੜ੍ਹੀ ਨੂੰ ਸਿੱਖ ਗੁਰੂਆਂ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਇਤਿਹਾਸ ਪ੍ਰਤੀ ਜਾਗਰੂਕ ਕਰਨਾ ਵੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਬੱਚਿਆਂ ਅਤੇ ਨੌਜਵਾਨਾਂ ਦਾ ਆਪਣੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਗੁਰੂਆਂ ਦੇ ਇਤਿਹਾਸ ਨਾਲ ਜੁੜੇ ਰਹਿਣਾ ਬੇਹੱਦ ਜ਼ਰੂਰੀ ਹੈ। ਇਸੇ ਸੋਚ ਤਹਿਤ ਇਸ ਸਾਲ ਪ੍ਰਸ਼ਾਦ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਸਵੀਰਾਂ ਵੀ ਵੰਡੀਆਂ ਗਈਆਂ, ਤਾਂ ਜੋ ਲੋਕ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਸਤਿਕਾਰ ਨਾਲ ਰੱਖ ਸਕਣ ਅਤੇ ਉਨ੍ਹਾਂ ਦੇ ਸੰਦੇਸ਼ਾਂ ਨੂੰ ਯਾਦ ਰੱਖ ਸਕਣ।

ਸਮਾਗਮ ਦੌਰਾਨ ਸ਼ਰਧਾਲੂਆਂ ਨੇ ਲੰਗਰ ਛਕਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਸ਼ਰਧਾ ਪ੍ਰਗਟਾਈ। ਸੇਵਾ, ਬਰਾਬਰੀ ਅਤੇ ਮਾਨਵਤਾ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਕੀਤੀ ਗਈ ਇਹ ਪਹਿਲ ਧਾਰਮਿਕ ਆਸਥਾ ਦੇ ਨਾਲ-ਨਾਲ ਸੱਭਿਆਚਾਰਕ ਜਾਗਰੂਕਤਾ ਦਾ ਵੀ ਸੰਦੇਸ਼ ਦਿੰਦੀ ਨਜ਼ਰ ਆਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।