8 ਅਕਤੂਬਰ 2024 : ਇੱਥੋਂ ਨੇੜਲੇ ਪਿੰਡ ਠੱਕਰਪੁਰਾ ਦੀ ਗਿਰਜਾਘਰ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਕਾਰ ਚਾਲਕ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਹਮਲੇ ’ਚ ਕਾਰ ਚਾਲਕ ਦਾ ਸਾਥੀ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ ਉਰਫ਼ ਰਾਜ ਵਾਸੀ ਤਲਵੰਡੀ ਮੌਹਰ ਸਿੰਘ ਵਜੋਂ ਹੋਈ ਹੈ। ਰਾਜਵਿੰਦਰ ਸਿੰਘ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ। ਉਹ ਬਲਾਕ ਪੱਟੀ ਤੋਂ ਆਪਣੇ ਪਿੰਡ ਤਲਵੰਡੀ ਮੌਹਰ ਸਿੰਘ ਦੀ ਬਿਨਾਂ ਮੁਕਾਬਲੇ ਚੁਣੀ ਗਈ ਪੰਚਾਇਤ ਦਾ ਵੇਰਵਾ ਲੈ ਕੇ ਆਪਣੇ ਸਾਥੀਆਂ ਨਾਲ ਵਾਪਸ ਜਾ ਰਿਹਾ ਸੀ ਤਾਂ ਪਿੰਡ ਠੱਕਰਪੁਰਾ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਕਾਰ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਰਾਜਵਿੰਦਰ ਸਿੰਘ ਅਤੇ ਉਸ ਦੇ ਸਾਥੀ ਨੂੰ ਪੱਟੀ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਰਾਜਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਲ੍ਹਾ ਤਰਨ ਤਾਰਨ ਦੇ ਐੱਸਐੱਸਪੀ ਗੌਰਵ ਤੂਰਾ ਨੇ ਪੱਟੀ ਪਹੁੰਚ ਕੇ ਜ਼ਖ਼ਮੀ ਤੋਂ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਇਲਾਕੇ ਨਾਲ ਸਬੰਧਤ ਗੈਂਗ ਨੇ ਸੋਸ਼ਲ ਮੀਡੀਆ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਪਰ ਐੱਸਐੱਸਪੀ ਨੇ ਇਸ ਘਟਨਾ ਦੇ ਕਾਰਨਾਂ ’ਤੇ ਕੋਈ ਪ੍ਰਤੀਕਿਰਿਆ ਦੇਣ ਤੋਂ ਟਾਲਾ ਵੱਟ ਲਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।