ਰੂਪਨਗਰ, 16 ਫਰਵਰੀ (ਪੰਜਾਬੀ ਖ਼ਬਰਨਾਮਾ)

ਸਿਵਲ ਸਰਜਨ ਰੂਪਨਗਰ ਡਾ. ਮਨੁ ਵਿਜ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਸਕੱਤਰੇਤ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ। 

ਉਹਨਾਂ ਵਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲਿਆ ਗਿਆ। ਡਿਊਟੀ ਤੇ ਤਾਇਨਾਤ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਸਾਰਾ ਮੌਕੇ ਉਤੇ ਹਾਜ਼ਰ ਪਾਇਆ ਗਿਆ। 

ਸਿਵਲ ਸਰਜਨ ਨੇ ਮੈਡੀਕਲ ਅਫਸਰ ਅਤੇ ਹੋਰ ਸਟਾਫ ਨੂੰ ਕੰਮਕਾਜ ਅਤੇ ਮਰੀਜ਼ਾਂ ਦਾ ਰਿਕਾਰਡ ਮੇਨਟੇਨ ਰੱਖਣ ਲਈ ਕਿਹਾ। ਉਨਾਂ ਨੇ ਆਏ ਹੋਏ ਮਰੀਜ਼ਾਂ ਪਾਸੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। 

ਉਨ੍ਹਾਂ ਨੇ ਡਿਊਟੀ ਤੇ ਤਾਇਨਾਤ ਸਟਾਫ ਦੇ ਕੰਮਕਾਜ, ਸਫਾਈ ਅਤੇ ਰਿਕਾਰਡ ਦੇ ਰੱਖ ਰਖਾਵ ਸੰਬੰਧੀ ਤਸੱਲੀ ਪ੍ਰਗਟਾਈ ਅਤੇ ਮਰੀਜ਼ਾਂ ਨਾਲ ਚੰਗਾ ਵਤੀਰਾ ਕਰਨ ਲਈ ਕਿਹਾ। 

ਉਨ੍ਹਾਂ ਨੇ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।