ਨਵਾਂਸ਼ਹਿਰ, 8 ਮਾਰਚ 2024 (ਪੰਜਾਬੀ ਖ਼ਬਰਨਾਮਾ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ, ਮੁਜ਼ੱਫਰਪੁਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।ਇਸੇ ਕੜੀ ਤਹਿਤ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਵੀਰਵਾਰ ਨੂੰ ਆਮ ਆਮ ਕਲੀਨਿਕ, ਜਾਡਲਾ ਦਾ ਅਚਨਚੇਤ ਦੌਰਾ ਕੀਤਾ ਅਤੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਲਈ।  ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਆਮ ਆਦਮੀ ਕਲੀਨਿਕਾਂ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋੰ ਫੀਡਬੈਕ ਲਈ, ਜਿਨ੍ਹਾਂ (ਮਰੀਜ਼ਾਂ) ਨੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ।ਡਾ. ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਆਨਲਾਈਨ ਰਜਿਸਟ੍ਰੇਸ਼ਨ, ਦਵਾਈਆਂ ਦੀ ਉਪਲੱਬਧਤਾ ਤੇ ਵੰਡ, ਬਲੱਡ ਸੈਂਪਲ ਸਟੋਰੇਜ ਸਹੀ ਢੰਗ ਨਾਲ ਕਰਨ ਅਤੇ ਫਾਲੋਅੱਪ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇ। ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਵਿਚ ਸਾਫ-ਸਫਾਈ ਦੇ ਪ੍ਰਬੰਧਾਂ ‘ਤੇ ਵੀ ਵਿਸ਼ੇਸ਼ ਧਿਆਨ ਦੇਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।