aap

ਅੰਮ੍ਰਿਤਸਰ, 28 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਅੰਮ੍ਰਿਤਸਰ ਵਿਚ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਮੇਅਰ ਚੁਣੇ ਗਏ ਹਨ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਆਪ ਨੇ ਜਿੱਤ ਲਈ ਹੈ। ਪ੍ਰਿਯੰਕਾ ਸ਼ਰਮਾ (Priyanka Sharma) ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ (Anita Rani) ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਕਾਂਗਰਸ ਮੇਅਰ ਬਣਨ ਤੋਂ ਖੁੰਝ ਗਈ।

ਉਧਰ, ਕਾਂਗਰਸ ਨੇ ਆਮ ਆਦਮੀ ਪਾਰਟੀ ਉਤੇ ਧੱਕੇਸ਼ਾਹੀ ਦੇ ਦੋਸ਼ ਲਾਏ ਹਨ। ਅੰਮ੍ਰਿਤਸਰ ਦੇ 85 ਵਾਰਡ ਹਨ, ਜਿਥੇ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਚੋਣਾਂ ਵਿੱਚ ਕਾਂਗਰਸ ਦੇ ਕੌਂਸਲਰਾਂ ਦੀ ਸਭ ਤੋਂ ਵੱਧ ਗਿਣਤੀ 40 ਸੀ।

ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੇ ਸਮਰਥਨ ਦਾ ਵੀ ਦਾਅਵਾ ਕੀਤਾ। ਕਾਂਗਰਸ ਨੇ ਇੱਕ ਆਜ਼ਾਦ ਦੇ ਸਮਰਥਨ ਦਾ ਹਵਾਲਾ ਦਿੰਦੇ ਹੋਏ 41 ਕੌਂਸਲਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ।

ਸੰਖੇਪ

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (AAP) ਨੇ ਮੇਅਰ ਦੀ ਚੋਣ ਜਿੱਤ ਲਈ ਹੈ। ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਅੰਮ੍ਰਿਤਸਰ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਇਸ ਨਾਲ ਨਾਲ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵਿੱਚ ਵੀ ਆਪ ਨੇ ਕਾਮਯਾਬੀ ਹਾਸਿਲ ਕੀਤੀ ਹੈ। ਪ੍ਰਿਯੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਡਿਪਟੀ ਮੇਅਰ ਚੁਣੀਆਂ ਗਈਆਂ ਹਨ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਕਾਂਗਰਸ ਮੇਅਰ ਦੀ ਸੀਟ ਨਹੀਂ ਜਿੱਤ ਸਕੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।