Digital Punjab

ਚੰਡੀਗੜ੍ਹ 12 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਇਸ ਤਹਿਤ ਅੱਜ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ‘ਚ ਇੱਕ ਵਿਸ਼ਾਲ ‘ਮੈਗਾ ਰੋਡ ਸ਼ੋਅ’ ਕਰਨ ਜਾ ਰਹੇ ਹਨ। ਮੌਜੂਦਾ ਸਿਆਸੀ ਹਾਲਾਤਾਂ ਦੇ ਮੱਦੇਨਜ਼ਰ ਕੇਜਰੀਵਾਲ ਦਾ ਇਹ ਦੌਰਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।ਇਸ ਮੈਗਾ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਸਥਾਨਕ ਮੰਤਰੀ ਅਤੇ ਵਿਧਾਇਕ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹਿਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।