13 ਅਗਸਤ 2024 : ਵਿਰੋਧੀ ਧਿਰ ਦੇ ਨੇਤਾ ((Leader of Opposition ) ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ 2023 ਵਿਚ ਸੁਤੰਤਰਤਾ ਦਿਵਸ ਮੌਕੇ ਆਪਣੇ ਭਾਸ਼ਣ ਦੌਰਾਨ ਇੱਕ ਸਾਲ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਵਾਅਦਾ ਕੀਤਾ ਸੀ ਹੁਣ ਮੁੜ 2024 ਦਾ ਸੁਤੰਤਰਤਾ ਦਿਵਸ ਆਉਣ ਵਾਲਾ ਹੈ, ਪਰ ਚਿੱਟੇ ਦਾ ਧੱਬਾ ਸੂਬੇ ਵਿੱਚੋਂ ਖ਼ਤਮ ਹੋਣ ਤੋਂ ਬਹੁਤ ਦੂਰ ਹੈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (AAP supremo Arvind Kejriwal) ਨੇ ਪੰਜਾਬ ‘ਚ ‘ਆਪ’ (AAP) ਦੀ ਸਰਕਾਰ (AAP government ) ਬਣਨ ਦੇ ਚਾਰ ਮਹੀਨਿਆਂ ਦੇ ਅੰਦਰ ਨਸ਼ਿਆਂ ‘ਤੇ ਲਗਾਮ ਲਗਾਉਣ ਦਾ ਵਾਅਦਾ ਕੀਤਾ ਸੀ। ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਮਾਨ ( Bhagwant Mann) ਅਤੇ ਦਿੱਲੀ ਦੇ ਮੁੱਖ ਮੰਤਰੀ (Chief Minister) ਦੋਵੇਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੇ ਮਾਹਿਰ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।