ਸ੍ਰੀ ਫ਼ਤਹਿਗੜ੍ਹ ਸਾਹਿਬ/17 ਅਪ੍ਰੈਲ(ਪੰਜਾਬੀ ਖ਼ਬਰਨਾਮਾ) :ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਨੇ ਪੰਜਾਬੀ ਸੱਭਿਆਚਾਰ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੇ ਹੋਏ ਵਿਸਾਖੀ ਦਾ ਤਿਉਹਾਰ ਮਨਾਇਆ। ਦਸਤਾਰ ਸਜਾਉਣ, ਗਿੱਧਾ ਅਤੇ ਭੰਗੜਾ ਵਰਗੀਆਂ ਗਤੀਵਿਧੀਆਂ ਰਾਹੀਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨਾ ਸਿਰਫ਼ ਰਵਾਇਤੀ ਰੀਤੀ-ਰਿਵਾਜਾਂ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ, ਸਗੋਂ ਆਪਣੇ ਸੱਭਿਆਚਾਰਕ ਵਿਰਸੇ ਬਾਰੇ ਵੀ ਆਪਣੀ ਸਮਝ ਨੂੰ ਡੂੰਘਾ ਕਰਨ ਦਾ ਮੌਕਾ ਮਿਲਿਆ। ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਇਸ ਤਿਉਹਾਰ  ਵਿੱਚ  ਸ਼ਮੂਲੀਅਤ ਕੀਤੀ ਤੇ ਫੈਕਲਟੀ ਮੈਂਬਰ ਪਰਮਦੀਪ ਸਿੰਘ,ਯਸ਼ਨਾ ਅਤੇ ਕਿਰਨਜੀਤ ਕੌਰ ਦੀ ਅਗਵਾਈ ਹੇਠ, ਇਸ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਜ ਸ਼ਾਸਤਰ ਵਿਭਾਗ ਦੇ ਇੰਚਾਰਜ ਡਾ.ਨਵ ਸ਼ਗਨਦੀਪ ਕੌਰ ਨੇ ਸਮਾਗਮ ਦੇ ਨਿਰਵਿਘਨ ਸੰਚਾਲਨ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਪ੍ਰੋ-ਚਾਂਸਲਰ ਪ੍ਰੋ.ਅਜਾਇਬ ਸਿੰਘ ਬਰਾੜ ਅਤੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਵੱਲੋਂ ਮਿਲੇ ਸਹਿਯੋਗ ਅਤੇ ਹੱਲਾਸ਼ੇਰੀ ਨੇ ਨੌਜਵਾਨ ਪੀੜ੍ਹੀ ਵਿੱਚ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਅਜਿਹੀਆਂ ਸੱਭਿਆਚਾਰਕ ਗਤੀਵਿਧੀਆਂ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ ਹੈ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।