ਸੰਗਰੂਰ, 17 ਫਰਵਰੀ (ਪੰਜਾਬੀ ਖ਼ਬਰਨਾਮਾ)

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਨੀਂ ਦਿਨੀਂ ਸਮੂਹ ਸਬ ਡਵੀਜ਼ਨਾਂ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਸ਼ਾਨਦਾਰ ਉਪਰਾਲਾ ਹੈ ਜਿਸ ਨੂੰ ਜ਼ਿਲ੍ਹਾ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਹੁਣ ਤੱਕ ਹਜ਼ਾਰਾਂ ਲੋੜਵੰਦ ਲੋਕਾਂ ਨੇ ਵੱਖ-ਵੱਖ ਥਾਈਂ ਲੱਗੇ ਕੈਂਪਾਂ ਵਿੱਚ ਸ਼ਾਮਲ ਹੋ ਕੇ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਇਸ ਮੌਕੇ ਅਜਿਹੀਆਂ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਬਾਰੇ ਵੀ ਜਾਇਜ਼ਾ ਲਿਆ ਜਿਹੜੀਆਂ ਬਿਨੈਕਾਰਾਂ ਨੂੰ ਮੌਕੇ ਉਤੇ ਹੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀਆਂ ਅਜਿਹੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗੀ ਮੁਖੀਆਂ ਨੂੰ ਵੀ ਸਮੇਂ ਸਮੇਂ ਉਤੇ ਇਨ੍ਹਾਂ ਕੈਂਪਾਂ ਦਾ ਦੌਰਾ ਕਰਨ ਅਤੇ ਲੋਕਾਂ ਦੀ ਫੀਡਬੈਕ ਲੈਂਦੇ ਰਹਿਣ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ.ਐਮ ਵਿਨੀਤ ਕੁਮਾਰ, ਆਰ.ਟੀ.ਓ ਕੁਲਦੀਪ ਬਾਵਾ, ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।