(ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਮੰਡੀਆਂ ਵਿਚ ਕਿਸਾਨ ਖੱਜਲ ਖੁਆਰ ਹੋ ਰਹੇ ਹਨ ਪਰ ਮੁੱਖ ਮੰਤਰੀ ਆਪ ਆਸਾਮ ਤੇ ਗੁਜਰਾਤ ਦੇ ਦੌਰਿਆਂ ਵਿਚ ਰੁੱਝੇ ਹਨ। ਉਹਨਾਂ ਕਿਹਾ ਕਿ ਪਹਿਲਾਂ ਵੀ ਪਿਛਲੇ ਸਾਲ ਕਿਸਾਨਾਂ ਨੂੰ ਹੜ੍ਹਾਂ ਦੀ ਮਾਰ ਪਈ ਸੀ ਪਰ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਥਾਂ ’ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਲਿਜਾਣ ਵਿਚ ਮਸ਼ਰੂਫ ਰਹੇ।

ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਦੂਹਰੀ ਮਾਰ ਪਈ ਹੈ। ਉਹਨਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਆਏ ਝੱਖੜਾਂ ਕਾਰਨ ਹੋਏ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੀ ਮਾਰ ਝੱਲ ਰਹੇ ਹਨ ਹੁਣ ਉਹਨਾਂ ਨੇ ਆਪਣੀ ਪੱਕੀ ਫਸਲ ਮੰਡੀਆਂ ਵਿਚ ਲਿਆਂਦੀ ਹੈ ਤਾਂ ਉਹਨਾਂ ਨੂੰ ਫਸਲ ਵੇਚਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਸੂਬੇ ਦਾ ਖੇਤੀਬਾੜੀ ਅਰਥਚਾਰ ਤਬਾਹ ਕਰ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਹਾਲੇ ਤੱਕ ਪਿਛਲੇ ਸਮੇਂ ਵਿਚ ਹੋਈ ਗੜ੍ਹੇਮਾਰੀ ਤੇ ਆਏ ਹੜ੍ਹਾਂ ਦਾ ਮੁਆਵਜ਼ਾ ਨਹੀਂ ਮਿਲਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਫਸਲਾਂ ਦੇ ਮੁਆਵਜ਼ੇ ਲਈ 25-25 ਹਜ਼ਾਰ ਰੁਪਏ ਬਗੈਰ ਗਿਰਦਾਵਰੀ ਤੋਂ ਦੇਣ ਦੇ ਆਪਣੇ ਵਾਅਦੇ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਕਿਸਾਨਾਂ ਦੀ ਮੱਕੀ ਅਤੇ ਦਾਲਾਂ ਦੀ ਫਸਲ ਖਰੀਣ ਵਿਚ ਵੀ ਨਾਕਾਮ ਰਹੀ ਹੈ ਜਦੋਂ ਕਿ ਇਸਨੇ ਵਾਅਦਾ ਕੀਤਾਸੀ  ਕਿ ਸਾਰੀ ਦੀ ਸਾਰੀ ਫਸਲ ਖਰੀਦੀ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰਅਪੀਲ ਕੀਤੀ ਕਿ ਕਿਸਾਨ ਵਿਰੋਧੀ ਆਪ ਸਰਕਾਰ ਨੂੰ ਹਰਿਆਣਾ ਦੇ ਨਾਲ ਰਲ ਕੇ ਮੌਜੂਦਾ ਚਲ ਰਹੇ ਕਿਸਾਨ ਸੰਘਰਸ਼ ਨੂੰ ਕੁਚਲਣ ਦੀ ਸਜ਼ਾ ਦਿੱਤੀ ਜਾਵੇ ਅਤੇ ਉਹਨਾਂ ਕਿਹਾ ਕਿ ਮੈਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਵੋਟਾਂ ਨਾਲ ਪੰਜਾਬ ਦੇ ਬਾਰਡਰ ਸੀਲ ਕਰ ਕੇ ਦਿੱਲੀ ਆਧਾਰਿਤ ਪਾਰਟੀਆਂ ਲਈ ਇਹ ਯਕੀਨੀ ਬਣਾਉਣ ਕਿ ਉਹ ਫਿਰ ਤੋਂ ਉਹਨਾਂ ਦਾ ਫਤਵਾ ਨਾ ਹਾਸਲ ਕਰ ਲੈਣ ਤੇ ਫਿਰ ਤੋਂ ਧੋਖਾ ਨਾ ਕਰਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!