ਚੰਡੀਗੜ੍ਹ, 4 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੇ ਦੌਰਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਘਟਨਾ ਨੂੰ ਰੋਕਿਆ ਹੈ। ਇਹ ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼ ਨਾਕਾਮ ਹੋ ਗਈ ਹੈ।

ਪੁਲਿਸ ਨੇ ਆਪਣੀ ਮੁਸਤੈਦੀ ਨਾਲ ਹਮਲਾਵਰ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਵੱਡੀ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਪੁਲਿਸ ਦੀ ਮੁਸਤੈਦੀ ਦੀ ਸਰਾਾਹਣਾ ਕਰਦਾ ਹਾਂ ਅਤੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੜੀ ਨਿੰਦਾ ਕਰਦਾ ਹਾਂ। ਇਸਦੇ ਨਾਲ ਹੀ ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰ ਰਿਪੋਰਟ ਸੌਂਪਣ ਦੇ ਸਖਤ ਹੁਕਮ ਜਾਰੀ ਕਰ ਦਿੱਤੇ ਹਨ।

ਸਾਰ:
ਸੁਖਬੀਰ ਸਿੰਘ ਬਾਦਲ ‘ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹਮਲੇ ਦੇ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਦੀ ਮਸ਼ਹੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਆਪਣੀ ਮੁਸਤੈਦੀ ਨਾਲ ਹਮਲਾਵਰ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰਕੇ ਵੱਡੀ ਘਟਨਾ ਨੂੰ ਰੋਕਿਆ। ਮੁੱਖ ਮੰਤਰੀ ਨੇ ਹਮਲੇ ਦੀ ਕੜੀ ਨਿੰਦਾ ਕੀਤੀ ਅਤੇ ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰ ਰਿਪੋਰਟ ਦੇਣ ਦੇ ਸਖਤ ਹੁਕਮ ਦਿੱਤੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।