Manjit Singh Dasuha accident(ਪੰਜਾਬੀ ਖ਼ਬਰਨਾਮਾ):– ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ (Manjit Singh Dasuha) ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਦਸੂਹਾ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ, ਜਦੋਂ ਉਹ ਜੰਡਿਆਲਾ ਨਜ਼ਦੀਕ ਅੰਮ੍ਰਿਤਸਰ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

ਸਿੱਟੇ ਵੱਜੋਂ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ ਅਤੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼ਖਮੀ ਹੋਏ ਹਨ, ਉਨ੍ਹਾਂ ਦੀ ਲੱਤ ਅਤੇ ਚੂਲੇ ਉਤੇ ਫਰੈਕਚਰ ਹੋ ਗਿਆ ਹੈ। ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!