07 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਵੱਲੋਂ ਕੱਲ੍ਹ ਰਾਤ ਪਾਕਿਸਤਾਨ ਵਿੱਚ ਅੱਤਵਾਦੀ ਕੈਂਪਾਂ ‘ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਸੁਰੱਖਿਆ ਉਪਾਅ ਸਖ਼ਤ ਕਰ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸਿਹਤ ਵਿਭਾਗ ਦੇ ਸਾਰੇ ਕਰਮਚਾਰੀਆਂ ਦੀ ਛੁੱਟੀਆ ਰੱਦ ਕਰ ਦਿੱਤੀ ਹੈ। ਹੁਕਮਾਂ ਵਿੱਚ 24 ਘੰਟੇ ਅਲਰਟ ਰਹਿਣ ਲਈ ਕਿਹਾ ਗਿਆ ਹੈ।
ਸਿਹਤ ਵਿਭਾਗ ਨੇ ਇੱਕ ਆਦੇਸ਼ ਜਾਰੀ ਕੀਤਾ ਹੈ ਕਿ AAMs ਅਤੇ UAAMs ਵਿੱਚ ਤਾਇਨਾਤ ਸਾਰੇ ਮੈਡੀਕਲ ਅਫਸਰ ਇੰਚਾਰਜਾਂ ਅਤੇ ਕਰਮਚਾਰੀਆਂ ਦੀਆਂ ਸਾਰੀਆਂ ਛੁੱਟੀਆਂ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਹੁਣ ਉਨ੍ਹਾਂ ਨੂੰ 24×7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣਾ ਪਵੇਗਾ। ਜਦੋਂ ਵੀ, ਕਿਤੇ ਵੀ ਅਤੇ ਕਿਸੇ ਵੀ ਸਮੇਂ ਬੁਲਾਇਆ ਜਾਵੇ ਤਾਂ ਤੁਰੰਤ ਡਿਊਟੀ ‘ਤੇ ਹਾਜ਼ਰ ਹੋਣਾ ਚਾਹੀਦਾ ਹੈ।

ਹੁਕਮ ਵਿੱਚ ਅੱਗੇ ਕਿਹਾ ਗਿਆ ਹੈ ਕਿ ਮੈਡੀਕਲ ਸਟਾਫ ਨੂੰ 24×7 ਕਾਲ ‘ਤੇ ਰਹਿਣਾ ਪਵੇਗਾ। ਜਦੋਂ ਤੁਹਾਨੂੰ ਵਿਭਾਗ ਤੋਂ ਕੋਈ ਕਾਲ ਆਉਂਦੀ ਹੈ, ਤਾਂ ਤੁਹਾਨੂੰ ਤੁਰੰਤ ਜਵਾਬ ਦੇਣਾ ਪਵੇਗਾ। ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਵੇਲੇ ਚੰਡੀਗੜ੍ਹ ਵਿੱਚ ਮੈਡੀਕਲ ਸਟਾਫ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਸੰਖੇਪ: ਚੰਡੀਗੜ੍ਹ ‘ਚ ਸੁਰੱਖਿਆ ਚੌਕਸੀ ਵਧਾਈ ਗਈ, ਸਿਹਤ ਵਿਭਾਗ ਦੇ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਕੇ 24×7 ਅਲਰਟ ‘ਤੇ ਰਹਿਣ ਦੇ ਹੁਕਮ।