ਤਰਨ ਤਾਰਨ, 11 ਮਾਰਚ (ਪੰਜਾਬੀ ਖ਼ਬਰਨਾਮਾ): ਜ਼ਿਲ੍ਹੇ ਵਿੱਚ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਨ ਅਤੇ ਸਮਾਜ ਵਿੱਚ ਮੁੜ ਸਨਮਾਨਯੋਗ ਸਥਾਨ ਦਿਵਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਸਿਵਲ ਸਰਜਨ ਡਾ. ਕਮਲਪਾਲ ਵੱਲੋਂ ਮੁੜ ਵਸੇਬਾ ਕੇਂਦਰ ਭੱਗੂਪੁਰ ਦੀ ਮੁੜ ਰਸਮੀਂ ਸ਼ੂਰੂਆਤ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਸ੍ਰੀ ਦਿਲਬਾਗ਼ ਸਿੰਘ, ਨਗਰ ਪੰਚਾਇਤ ਭੱਗੂਪੁਰ ਅਤੇ ਹਲਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੱਸਿਆ ਕਿ ਪਿਛਲੇ ਸਮੇਂ ਤੋਂ ਬੰਦ ਇਸ ਮੁੜ ਵਸੇਬਾ ਕੇਂਦਰ ਦੀ ਅੱਜ ਦੁਬਾਰਾ ਸ਼ੁਰੂਆਤ ਕੀਤੀ ਗਈ ਹੈ।ਉਹਨਾਂ ਦੱਸਿਆਂ ਕਿ ਇਸ ਕੇਂਦਰ ਵਿੱਚ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਇਲਾਜ ਕਰਕੇ ਉਹਨਾਂ ਦੇ ਮੁੜ ਵਸੇਬੇ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਉਹ ਸਮਾਜ ਵਿੱਚ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਸੇਬਾ ਕੇਂਦਰ ਭੱਗੂਪੁਰ ਵਿੱਚ ਨਸ਼ਿਆਂ ਦੀ ਭੈੜੀ ਬਿਮਾਰੀ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਦਾ ਦਵਾਈ ਤੋਂ ਲੈ ਕੇ ਦਾਖਲੇ ਤੱਕ ਸਾਰਾ ਇਲਾਜ ਮੁਫ਼ਤ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਮਰੀਜ਼ਾਂ ਨੂੰ ਇਥੇ ਯੋਗ, ਕਸਰਤ, ਖੇਡਾਂ, ਕੌਂਸਲਿੰਗ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਮਰੀਜ਼ਾਂ ਨੂੰ ਮੁੜ ਸਮਾਜ ਨਾਲ ਜੋੜਿਆ ਜਾਵੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਦੇਵੀ ਬਾਲਾ, ਡਾ. ਐੱਸ. ਐੱਮ. ਓ. ਤਰਨ ਤਾਰਨ ਡਾ. ਕੰਵਲਜੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਐੱਸ. ਐੱਮ. ਓ. ਘਰਿਆਲਾ ਡਾ. ਨੀਤੂ, ਐੱਸ. ਐੱਮ. ਓ. ਡਾ. ਸਤਵਿੰਦਰ ਭਗਤ, ਮਾਨਸਿਕ ਰੋਗਾ ਦੇ ਮਾਹਿਰ ਡਾ. ਗੁਰਿੰਦਰਵੀਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।