03 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):– ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ-ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ।

ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਭਾਰੀ ਬਾਰਸ਼ ਕਾਰਨ ਚੰਡੀਗੜ੍ਹ ਵਿਚ ਵੀ ਹਾਲਾਤ ਵਿਗੜ ਰਹੇ ਹਨ। ਖਰਾਬ ਮੌਸਮ ਦੇ ਮੱਦੇਨਜ਼ਰ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ 7 ​​ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਲਗਾਤਾਰ ਭਾਰੀ ਬਾਰਿਸ਼ ਦੇ ਮੱਦੇਨਜ਼ਰ ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪਾਲੀਟੈਕਨਿਕ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀ ਐਲਾਨ ਦਿੱਤੀ ਗਈ ਸੀ।

ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ, ਇਸ ਲਈ ਛੁੱਟੀਆਂ ਵਧਾਈਆਂ ਗਈਆਂ ਹਨ।

ਪ੍ਰਸ਼ਾਸਨ ਵੱਲੋਂ ਹੋਸਟਲਾਂ ਵਿੱਚ ਰਹਿੰਦੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਦੀ ਜ਼ਿੰਮੇਵਾਰੀ ਸੰਬੰਧਿਤ ਸੰਸਥਾਵਾਂ ਨੂੰ ਦਿੱਤੀ ਗਈ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਥਾਨਕ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ।

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਗਿਆ ਹੈ। ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹ ਦੇ ਖ਼ਤਰੇ ਕਾਰਨ ਰਾਜ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪਾਲੀਟੈਕਨਿਕ ਇੰਸਟੀਚਿਊਟਸ ਨੂੰ ਹੁਣ 7 ਸਤੰਬਰ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਸੰਖੇਪ: ਭਾਰੀ ਬਾਰਿਸ਼ ਅਤੇ ਹੜ੍ਹ ਦੇ ਖ਼ਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 7 ਸਤੰਬਰ 2025 ਤੱਕ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।