amarnath yatra 2025

ਜੰਮੂ, 14 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਸ੍ਰੀ ਅਮਰਨਾਥ ਯਾਤਰਾ ਲਈ ਐਡਵਾਂਸ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਹੋਣ ਜਾ ਰਹੀ ਹੈ। ਪਹਿਲਾਂ ਇਹ 14 ਅਪ੍ਰੈਲ ਤੋਂ ਸ਼ੁਰੂ ਹੋਣੀ ਸੀ, ਪਰ ਇਸ ਦਿਨ ਸਰਕਾਰੀ ਛੁੱਟੀ ਕਾਰਨ ਬੈਂਕ ਬੰਦ ਰਹਿਣਗੇ। ਐਡਵਾਂਸ ਰਜਿਸਟ੍ਰੇਸ਼ਨ ਬੈਂਕਾਂ ’ਚ ਹੀ ਹੋਵੇਗੀ। ਦੇਸ਼ ਭਰ ਦੇ ਚਾਰ ਬੈਂਕਾਂ-ਪੀਐੱਨਬੀ, ਜੇਕੇ ਬੈਂਕ, ਯੈੱਸ ਬੈਂਕ ਤੇ ਐੱਸਬੀਆਈ ਦੀਆਂ 533 ਬ੍ਰਾਂਚਾਂ ’ਚ ਇਸ ਦੀ ਵਿਵਸਥਾ ਕੀਤੀ ਗਈ ਹੈ। ਰਜਿਸਟ੍ਰੇਸ਼ਨ ਲਈ ਸਿਹਤ ਸਬੰਧੀ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਜ਼ਰੂਰੀ ਹੈ। ਇਹ ਅੱਠ ਅਪ੍ਰੈਲ 2025 ਤੋਂ ਪਹਿਲਾਂ ਦਾ ਨਹੀਂ ਹੋਣਾ ਚਾਹੀਦਾ। ਰਜਿਸਟ੍ਰੇਸ਼ਨ ਲਈ ਆਧਾਰ ਕਾਰਡ ਵੀ ਜ਼ਰੂਰੀ ਹੈ। ਤਿੰਨ ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਯਾਤਰਾ 38 ਦਿਨ ਚੱਲੇਗੀ ਤੇ ਨੌਂ ਅਗਸਤ ਨੂੰ ਰੱਖੜੀ ਵਾਲੇ ਦਿਨ ਸੰਪੂਰਨ ਹੋਵੇਗੀ।

ਸੰਖੇਪ: ਅਮਰਨਾਥ ਯਾਤਰਾ ਲਈ ਐਡਵਾਂਸ ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ, ਯਾਤਰੀਆਂ ਲਈ ਦਸਤਾਵੇਜ਼ ਜਮ੍ਹਾ ਕਰਵਾਉਣਾ ਲਾਜ਼ਮੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।