ਭਦੌੜ, 7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਰਕਾਰ ਵਲੋਂ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਨਿਯੁਕਤ ਅੰਮ੍ਰਿਤ ਸਿੰਘ ਢਿੱਲਵਾਂ ਨੇ ਅੱਜ ਮਾਰਕੀਟ ਕਮੇਟੀ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਵਿਧਾਇਕ ਸ. ਲਾਭ ਸਿੰਘ ਉਗੋਕੇ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਮੌਜੂਦ ਰਹੇ।
ਇਸ ਮੌਕੇ ਕਰਵਾਏ ਸਮਾਗਮ ਵਿੱਚ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਅਤੇ ਵਿਧਾਇਕ ਪੰਡੋਰੀ ਨੇ ਨਵ-ਨਿਯੁਕਤ ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾਂ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰੇ ਵਰਗਾਂ ਦੀ ਭਲਾਈ ਲਈ ਕਰੋੜਾਂ ਦੇ ਵਿਕਾਸ ਕਾਰਜਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਾਏ ਜਾ ਰਹੇ ਹਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉੱਤੇ ਪਹੁੰਚਾਉਣ ਲਈ ਜ਼ਿੰਮੇਵਾਰ ਪਾਰਟੀ ਆਗੂਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਅੰਮ੍ਰਿਤ ਸਿੰਘ ਢਿਲਵਾਂ ਚੇਅਰਮੈਨ ਵਜੋਂ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਹਨੇਕੇ, ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਨਿਯੁਕਤ ਪਰਮਿੰਦਰ ਸਿੰਘ ਭੰਗੂ ਅਤੇ ਹੋਰ ਆਗੂ ਮੌਜੂਦ ਸਨ।
