ਖਡੂਰ ਸਾਹਿਬ 04 ਜੂਨ 2024 (ਪੰਜਾਬੀ ਖਬਰਨਾਮਾ) : ਆਮ ਆਦਮੀ ਪਾਰਟੀ ਨੇ ਸ਼੍ਰੀ ਖਡੂਰ ਸਾਹਿਬ ਸੀਟ (Sri Khadoor Sahib Seat Result 2024) ਤੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੂੰ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਵਲਟੋਹਾ ਉਨ੍ਹਾਂ ਨੂੰ ਚੁਣੌਤੀ ਦੇ ਰਹੇ ਹਨ। ਇਨ੍ਹਾਂ ਤੋਂ ਇਲਾਵਾ ਭਾਜਪਾ ਨੇ ਇਸ ਸੀਟ ‘ਤੇ ਤਿੰਨ ਵਾਰ ਵਿਧਾਇਕ ਰਹੇ ਮਨਜੀਤ ਸਿੰਘ ਮੰਨਾ ‘ਤੇ ਆਪਣਾ ਦਾਅ ਲਗਾਇਆ ਹੈ।
ਕਾਂਗਰਸ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਇੱਥੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿਚਾਲੇ ਚੰਗਾ ਮੁਕਾਬਲਾ ਦੇਖਣ ਨੂੰ ਮਿਲੇਗਾ। ਖਾਸ ਗੱਲ ਇਹ ਹੈ ਕਿ ਇਸ ਵਾਰ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵੀ ਇਸ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਿਹਾ ਹੈ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
Khadoor Sahib Lok Sabha Seat 2024 Results Live Updates :
10.52 AM
ਲੋਕ ਸਭਾ ਹਲਕਾ ਖਡੂਰ ਸਾਹਿਬ
ਅੰਮ੍ਰਿਤਪਾਲ ਸਿੰਘ – 118184
ਕੁਲਬੀਰ ਸਿੰਘ ਜੀਰਾ – 65076
ਲਾਲਜੀਤ ਸਿੰਘ ਭੁੱਲਰ – 59869
ਲੀਡ – 53108
ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ 44,140 ਵੋਟਾਂ ਦੇ ਫ਼ਰਕ ਨਾਲ ਕਾਂਗਰਸ ਦੇ ਕੁਲਬੀਰ ਜੀਰਾ ਤੋਂ ਅੱਗੇ।