ਅੰਮ੍ਰਿਤਸਰ(ਪੰਜਾਬੀ ਖ਼ਬਰਨਾਮਾ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂ ਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕਰਦੀਆਂ ਹਨ।

ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਦੇਸ਼ਭਰ ਦੇ ਵਿੱਚ ਲੋਕਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ ਅਤੇ ਵੱਖ-ਵੱਖ ਸਿਆਸੀ ਧਿਰਾਂ ਦੇ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੇ ਨਾਮ ਲੋਕਸਭਾ ਸੀਟਾਂ ਲਈ ਐਲਾਨ ਕੀਤੇ ਜਾ ਰਹੇ ਹਨ ਅਤੇ ਟਿਕਟ ਮਿਲਣ ਤੋਂ ਬਾਅਦ ਕਈ ਸਿਆਸੀ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਅਤੇ ਵਾਹਿਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੇ ਹਨ ।

ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਸੀਟ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ । ਇਸ ਦੌਰਾਨ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਪਹੁੰਚੇ ਹਨ ਅਤੇ ਆਪਣੇ ਚੋਣ ਪ੍ਰਚਾਰ ਦੀ ਪ੍ਰਕਿਰਿਆ ਦੀ ਆਰੰਭਤਾ ਤੋਂ ਪਹਿਲਾਂ ਉਹ ਵਾਹਿਗੁਰੂ ਦੇ ਦਰ ‘ਤੇ ਪਹੁੰਚੇ ਹਨ।

ਉਹਨਾਂ ਕਿਹਾ ਕਿ ਵਾਹਿਗੁਰੂ ਦੇ ਅਸ਼ੀਰਵਾਦ ਨਾਲ ਹੀ ਮੈਂ ਆਪਣੇ ਚੋਣ ਚਾਰ ਨੂੰ ਕੱਲ ਤੋਂ ਆਰੰਭ ਕਰਨ ਜਾ ਰਹੀ ਹਾਂ ਅਤੇ ਇਸੇ ਆਸ ਨਾਲ ਕੀ ਵਾਹਿਗੁਰੂ ਮੈਨੂੰ ਸਫਲਤਾ ਬਖਸ਼ਣਗੇ ਅਤੇ ਇਸ ਸੂਬੇ ਦੀ ਅਤੇ ਆਪਣੇ ਹਲਕੇ ਦੀ ਸੇਵਾ ਕਰਨ ਦਾ ਮੈਨੂੰ ਮਾਣ ਬਖਸ਼ਣਗੇ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।