ਅੰਮ੍ਰਿਤਸਰ, 10 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਸੀਆਈ (ਕਾਊਂਟਰ ਇੰਟੈਲੀਜੈਂਸ) ਦੀ ਟੀਮ ਨੇ ਸੋਮਵਾਰ ਸਵੇਰੇ ਇਕ ਤਸਕਰ ਨੂੰ ਪਾਕਿਸਤਾਨ ਤੋਂ ਭੇਜੀ ਗਈ ਹੈਰੋਇਨ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਕਬਜ਼ੇ ਵਿਚੋਂ ਨੌਂ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਐੱਨਡੀਪੀਐਸ ਐਕਟ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਕੋਲ ਕੇਸ ਦਰਜ ਕੀਤਾ ਗਿਆ ਹੈ। ਡੀਐੱਸਪੀ ਬਲਬੀਰ ਸਿੰਘ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਡੀਐੱਸਪੀ ਨੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ ਵਜੋਂ ਕੀਤੀ, ਜੋ ਅੰਮ੍ਰਿਤਸਰ (ਦਿਹਾਤੀ) ਥਾਣੇ ਅਧੀਨ ਪੈਂਦੇ ਪਿੰਡ ਦੂਜੋਵਾਲ ਦਾ ਰਹਿਣ ਵਾਲਾ ਹੈ। ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਹੀਰੋ ਮੋਟਰਸਾਈਕਲ (ਪੀਬੀ-14-ਡੀ-0554) ‘ਤੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਰਮਦਾਸ ਅੱਡਾ ਨੇੜੇ ਨਾਕਾਬੰਦੀ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ, ਉਸ ਦੇ ਕਬਜ਼ੇ ਵਿਚੋਂ ਨੌਂ ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨੂੰ ਮੁਲਜ਼ਮ ਨੇ ਇਕ ਬੈਗ ਵਿਚ ਲੁਕਾਇਆ ਸੀ।

ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਦੇ ਪਾਕਿਸਤਾਨੀ ਤਸਕਰਾਂ ਨਾਲ ਸਿੱਧੇ ਸਬੰਧ ਸਨ ਅਤੇ ਉਸ ਨੇ ਪਹਿਲਾਂ ਵੀ ਹੈਰੋਇਨ ਦੀ ਖੇਪ ਮੰਗਵਾ ਕੇ ਟਿਕਾਣੇ ਲਗਵਾ ਚੁੱਕਾ ਹੈ। ਕੁਝ ਦਿਨ ਪਹਿਲਾਂ ਇਕ ਪਾਕਿਸਤਾਨੀ ਡ੍ਰੋਨ ਨੇ ਘੋਨੇਵਾਲ ਪਿੰਡ ਦੇ ਖੇਤਾਂ ਵਿਚ ਨੌਂ ਕਿਲੋਗ੍ਰਾਮ ਹੈਰੋਇਨ ਦੀ ਖੇਪ ਸੁੱਟੀ ਸੀ, ਜਿਸ ਨੂੰ ਉਸ ਨੇ ਚੁੱਕਿਆ ਅਤੇ ਲੁਕਾ ਦਿੱਤਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਰਣਜੀਤ ਸਿੰਘ ਜੱਟ ਨਾਂ ਦੇ ਇਕ ਪਾਕਿਸਤਾਨੀ ਤਸਕਰ ਨਾਲ ਜ਼ਿਆਦਾ ਗੱਲਬਾਤ ਕਰ ਰਿਹਾ ਹੈ।

ਸੰਖੇਪ:-

Punjab Police ਨੇ Amritsar ਵਿੱਚ ਕਾਰਵਾਈ ਕਰਦਿਆਂ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਆਈ 9 ਕਿਲੋ ਹੈਰੋਇਨ ਸਮੇਤ ਤਸਕਰ ਰਣਜੀਤ ਸਿੰਘ ਉਰਫ਼ ਰਾਣਾ ਨੂੰ ਗ੍ਰਿਫ਼ਤਾਰ ਕਰਕੇ NDPS Act ਤਹਿਤ ਮਾਮਲਾ ਦਰਜ ਕੀਤਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।