ਬਟਾਲਾ, 21 ਫਰਵਰੀ (ਪੰਜਾਬੀ ਖ਼ਬਰਨਾਮਾ)

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਸ ਤਹਿਤ ਕੱਲ 22 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਮੁਥੂਟ ਫਾਈਨਾਂਸ ਅਤੇ ਵਰਧਮਾਨ ਇੰਡੀਆ, ਗੁਰਦਾਸਪੁਰ ਵੱਲੋਂ ਬਰਾਂਚ ਮੈਨੇਜਰ, ਰਿਲੇਸ਼ਨਸ਼ਿਪ ਮੈਨੇਜਰ, ਵਰਕਰ ਅਤੇ ਟਰੇਨੀ ਮਸ਼ੀਨ ਓਪਰੇਟਰ ਅਤੇ ਰੈਗੂਲਰ ਕੰਮ ਕਰਨ ਲਈ ਖ਼ਾਲੀ ਅਸਾਮੀਆਂ ਵਾਸਤੇ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ।

 ਉਨ੍ਹਾਂ ਅੱਗੇ ਦੱਸਿਆ ਕਿ ਇਨਾਂ ਵੱਖ-ਵੱਖ ਅਸਾਮੀਆਂ ਲਈ ਯੋਗਤਾ 10ਵੀਂ, 12ਵੀਂ ਪਾਸ, ਗਰੈਜੂਏਸ਼ਨ ਹੋਣੀ ਚਾਹੀਦੀ ਹੈ। ਕੰਪਨੀਆਂ ਦੇ ਵਿੱਚ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21 ਤੋਂ 37 ਸਾਲ ਦਰਮਿਆਨ ਹੈ। ਪ੍ਰਾਰਥੀਆਂ ਨੂੰ  ਵੱਖ-ਵੱਖ ਕੰਪਨੀਆਂ ਵੱਲੋਂ ਯੋਗਤਾ ਅਨੁਸਾਰ 12000 ਤੋਂ 15000 ਤੱਕ ਸੈਲਰੀ ਦਾ ਪੈਕੇਜ ਦਿੱਤਾ ਜਾਵੇਗਾ।    

 ਉਨ੍ਹਾਂ ਅੱਗੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਕੱਲ 22 ਫਰਵਰੀ ਨੂੰ ਆਪਣੇ ਅਸਲ ਦਸਤਾਵੇਜ਼ ਦੀਆਂ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫ਼ੋਟੋਆਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।