11 ਸਤੰਬਰ 2024 : ਆਂਧਰਾ ਪ੍ਰਦੇਸ਼ ਦੇ ਗੋਦਾਵਰੀ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕ ਮਿੰਨੀ ਟਰੱਕ ਪਲਟਣ ਕਾਰਨ ਉਸ ਵਿਚ ਸਵਾਰ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਜੂ ਨਾਲ ਭਰਿਆ ਮਿੰਨੀ ਟਰੱਕ ਟੀ ਨਰਸਾਪੁਰਮ ਮੰਡਲ ਦੇ ਬੋਰਾਮਪਾਲੇਮ ਤੋਂ ਨਿਦਾਦਾਵੋਲੂ ਮੰਡਲ ਦੇ ਤਾਡੀਮੱਲਾ ਜਾ ਰਿਹਾ ਸੀ, ਰਸਤੇ ਵਿਚ ਡਰਾਈਵਰ ਨੇ ਵਾਹਨ ਤੋਂ ਸੰਤੁਲਨ ਗੁਆ ਦਿੱਤਾ ਅਤੇ ਟਰੱਕ ਪਲਟ ਗਿਆ। ਉਨ੍ਹਾਂ ਦੱਸਿਆ ਕਿ ਕਾਜੂਆਂ ਦੀਆਂ ਬੋਰੀਆਂ ਹੇਠ ਦਬਣ ਕਾਰਨ ਸੱਤ ਵਿਅਕਤੀਆਂ ਦੋ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋਇਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।