ਚੰਡੀਗੜ੍ਹ, 8 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। 21 ਦਸੰਬਰ ਨੂੰ ਵੋਟਾਂ ਪੈਣਗੀਆਂ। ਉਸੇ ਦਿਨ ਵੋਟਾਂ ਤੋਂ ਬਾਅਦ ਸ਼ਾਮ ਨੂੰ ਗਿਣਤੀ ਹੋਵੇਗੀ। ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ਹੈ।
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਵੇਗੀ। 12 ਦਸੰਬਰ ਨਾਮਜ਼ਦਗੀ (Municipal Corporation elections) ਭਰਨ ਦੀ ਆਖ਼ਰੀ ਮਿਤੀ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ।
ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਦਸੰਬਰ ਦੇ ਆਖਰੀ ਹਫ਼ਤੇ ਨਗਰ ਨਿਗਮ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਕਾਫੀ ਸਮਾਂ ਪਹਿਲਾਂ ਜਾਰੀ ਕਰ ਦਿੱਤਾ ਗਿਆ ਸੀ, ਪਰ ਅਜੇ ਤੱਕ ਵੋਟਾਂ ਦਾ ਸਮਾਂ ਜਾਰੀ ਨਹੀਂ ਕੀਤਾ ਗਿਆ ਸੀ। ਹੁਣ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
21 ਦਸੰਬਰ ਨੂੰ ਵੋਟਾਂ ਪੈਣਗੀਆਂ। ਉਸੇ ਦਿਨ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਹੋਵੇਗੀ ਵੋਟਾਂ ਦੀ ਗਿਣਤੀ। ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ਹੈ।
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਵੇਗੀ। 12 ਦਸੰਬਰ ਨਾਮਜ਼ਦਗੀ (Municipal Corporation elections) ਭਰਨ ਦੀ ਆਖ਼ਰੀ ਮਿਤੀ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ।
ਸੰਖੇਪ
ਪੰਜਾਬ ਨਗਰ ਨਿਗਮ ਚੋਣਾਂ ਦਾ ਐਲਾਨ, ਮਿਤੀ ਤੈਅ
ਪੰਜਾਬ ਸਰਕਾਰ ਨੇ ਨਗਰ ਨਿਗਮ ਚੋਣਾਂ ਲਈ ਐਲਾਨ ਕਰ ਦਿੱਤਾ ਹੈ। ਮੋਹਰੀ ਮਿਤੀ ਤੈਅ ਹੋ ਚੁੱਕੀ ਹੈ, ਜਦੋਂ ਵੋਟਿੰਗ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਚੋਣਾਂ ਲਈ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ, ਅਤੇ ਸਿਆਸੀ ਗਤੀਵਿਧੀਆਂ ਵੀ ਤੇਜ਼ ਹੋ ਗਈਆਂ ਹਨ।