18 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਅੱਜ ਪੰਜਵੇਂ ਦਿਨ ਮੁੜ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਆਈ ਹੈ। ਇਕ ਮੇਲ ਰਾਹੀਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਆਰਡੀਐਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਪੁਲਿਸ ਦੇ ਦਾਅਵਿਆਂ ਉਤੇ ਸਵਾਲ ਵੀ ਚੁੱਕੇ ਹਨ। ਦੱਸ ਦਈਏ ਕਿ ਪੁਲਿਸ ਨੇ ਫਰੀਦਾਬਾਦ ਤੋਂ ਸ਼ੁਭਮ ਦੁਬੇ ਨੂੰ ਹਿਰਾਸਤ ਵਿਚ ਲੈਣ ਦਾ ਦਾਅਵਾ ਕੀਤਾ ਹੈ। ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪਰ ਇਸ ਤੋਂ ਬਾਅਦ ਵੀ ਸ੍ਰੀ ਦਰਬਾਰ ਸਾਹਿਬ ਨੂੰ ਪਹੁੰਚੀ ਧਮਕੀ ਭਰੀ ਈਮੇਲ ਕਈ ਸਵਾਲ ਖੜ੍ਹੇ ਕਰਦੀ ਹੈ।