3 ਸਤੰਬਰ 2024 : ਕੈਨੇਡਾ (Canada ) ਦੇ ਵੈਨਕੂਵਰ (Vancouver ) ‘ਚ ਵਿਕਟੋਰੀਆ ਆਈਲੈਂਡ ( Victoria Island) ‘ਤੇ ਪੰਜਾਬੀ ਗਾਇਕ ਏਪੀ ਢਿੱਲੋਂ (AP Dhillon’s house ) ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ ਸਨ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਮਕ ਵਿਅਕਤੀ ਨੇ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਦਸ ਦਈਏ ਕਿ ਰੈਪਰ ਏਪੀ ਢਿੱਲੋਂ ਬ੍ਰਿਟਿਸ਼ ਕੋਲੰਬੀਆ ਦੇ ਵਿਕਟੋਰੀਆ ਆਈਲੈਂਡ ਵਿਖੇ ਰਹਿੰਦੇ ਹਨ। ਮਾਮਲੇ ਦੀ ਇਕ CCTV ਵੀਡੀਓ ਵਿਚ ਸਾਹਮਣੇ ਆਈ ਜਿਸ ਵਿਚ ਹਮਲਾਵਰ ਢਿੱਲੋਂ ਦੇ ਘਰ ਦੇ ਬਾਹਰ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ।

ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਇਕ ਪੋਸਟ ਕੀਤੀ ਵੀ ਗਈ ਹੈ, ਜਿਸ ਵਿਚ ਸਲਮਾਨ ਖਾਨ ਦਾ ਵੀ ਜ਼ਿਕਰ ਹੈ ਕਿ ਗੋਲੀਬਾਰੀ ਢਿੱਲੋਂ ਦੀ ਸਲਮਾਨ ਨਾਲ ਨੇੜਤਾ ਕਾਰਨ ਕੀਤੀ ਗਈ ਸੀ।

ਇਸ ਸਾਰੇ ਘਟਨਾਕ੍ਰਮ ਉਤੇ ਗਾਇਕ ਏਪੀ ਢਿੱਲੋਂ ਦਾ ਪਹਿਲਾਂ ਪ੍ਰਤੀਕ੍ਰਮ ਸਾਹਮਣੇ ਆਇਆ ਹੈ। ਗਾਇਕ ਨੇ ਇੰਸਟਾਗ੍ਰਾਮ ਉਤੇ ਪੋਸਟ ਪਾ ਕੇ ਲਿਖਿਆ “ਮੈਂ ਅਤੇ ਮੇਰੇ ਲੋਕ ਸੁਰੱਖਿਅਤ ਹਾਂ। ਮੇਰੀ ਹਾਲਤ ਬਾਰੇ ਪੁੱਛਣ ਵਾਲੇ ਸਾਰਿਆਂ ਦਾ ਧੰਨਵਾਦ।”

ਦੱਸ ਦਈਏ ਕਿ ਪਿਛਲੇ ਸਾਲ ਨਵੰਬਰ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੈਨੇਡਾ ‘ਚ ਗਾਇਕ ਗਿੱਪੀ ਗਰੇਵਾਲ ਦੇ ਘਰ ‘ਤੇ ਕਥਿਤ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਇਹ ਕਥਿਤ ਘਟਨਾ ਵੈਨਕੂਵਰ ਦੇ ਵਾਈਟ ਰੌਕ ਇਲਾਕੇ ‘ਚ ਵਾਪਰੀ ਸੀ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।