ਫ਼ਰੀਦਕੋਟ 08 ਮਈ,2024 (ਪੰਜਾਬੀ ਖ਼ਬਰਨਾਮਾ): 2008 ਬੈਚ ਦੇ ਸੀਨੀਅਰ ਆਈ.ਆਰ.ਐਸ ਅਫ਼ਸਰ ਸ੍ਰੀ ਮਨੀਸ਼ ਕੁਮਾਰ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਇਲੈਕਸ਼ਨ ਆਬਜ਼ਰਵਰ ਲਗਾਇਆ ਗਿਆ ਹੈ। ਅੱਜ ਉਨ੍ਹਾਂ ਆਪਣੀ ਪਲੇਠੀ ਮੀਟਿੰਗ ਦੌਰਾਨ ਸਾਰੇ 9 ਵਿਧਾਨ ਸਭਾ ਦੇ ਹਲਕਿਆਂ ਦੇ ਏ.ਆਰ.ਓਜ਼( ਅਸਿਸਟੈਂਟ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ) ਨਾਲ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਤੇ ਮਾਡਲ ਕੋਡ ਆਫ ਕੰਡਕਟ ਦੀ ਇੰਨ ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ. ਜਗਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਖਰਚਾ ਆਬਜ਼ਰਵਰ ਨੇ ਕਿਹਾ ਕਿ ਪੁਰਾਣੇ ਅਤੇ ਰਵਾਇਤੀ ਢੰਗਾਂ ਦੇ ਨਾਲ-ਨਾਲ ਹੋ ਸਕਦਾ ਹੈ ਕਿ ਕੁਝ ਰਾਜਨੀਤਿਕ ਪਾਰਟੀਆਂ ਨਵੇਂ ਤਰੀਕੇ ਨਾਲ ਵੋਟਰਾਂ ਨੂੰ ਗਲਤ ਢੰਗ ਨਾਲ ਲੁਭਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਸਮੂਹ ਏ.ਆਰ.ਓਜ਼ ਨੂੰ ਕਿਹਾ ਕਿ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਿੱਚ “ਲੈਵਲ ਪਲੇਇੰਗ ਫੀਲਡ” ਯਾਨੀ ਸਾਰੀਆਂ ਪਾਰਟੀਆਂ ਨੂੰ ਬਿਨਾਂ ਕਿਸੇ ਪੈਸੇ ਦੇ ਜ਼ੋਰ, ਲਾਲਚ ਜਾਂ ਡਰ ਦੇ ਸਾਰੇ ਉਮੀਦਵਾਰਾਂ ਨੂੰ ਬਰਾਬਰ ਦਾ ਹੱਕ ਦੇ ਕੇ ਚੋਣਾਂ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵਲੋਂ ਕੀਤਾ ਜਾ ਰਿਹਾ ਗੱਡੀਆਂ ਦਾ ਖਰਚਾ, ਪੇਡ ਨਿਊਜ਼ ਦੇ ਨਾਲ ਨਾਲ ਇਸ਼ਤਿਹਾਰਾਂ ਦੇ ਖ਼ਰਚੇ ਤੇ ਵੀ ਨਿਗਾਹ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਵਲੋਂ ਕਿਸੇ ਹੋਰ ਗਲਤ ਤਰੀਕੇ ਨਾਲ ਵੋਟਰਾਂ ਨੂੰ ਲੁਭਾਉਣ ਦੀ ਅਤੇ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੇ ਯਤਨ ਨਾ ਕੀਤੇ ਜਾ ਰਹੇ ਹੋਣ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਉਮੀਦਵਾਰ ਵਿਧਾਨ ਸਭਾ ਹਲਕੇ ਲਈ 40 ਲੱਖ ਤੋਂ ਵੱਧ ਦਾ ਖ਼ਰਚ ਨਾ ਕਰੇ ਅਤੇ ਸਾਰੇ ਲੋਕ ਸਭਾ ਹਲਕੇ ਵਿੱਚ 95 ਲੱਖ ਤੋਂ ਵੱਧ ਖਰਚ ਨਾ ਹੋਵੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।