ਇੰਦੌਰ 06 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਟਕੇ ਚੈੱਕ ਬਾਊਂਸ ਮਾਮਲੇ ’ਚ ਲਗਾਤਾਰ ਅਦਾਲਤ ’ਚ ਪੇਸ਼ ਨਾ ਹੋਣ ਕਾਰਨ ਮਹੂ ਸਿਵਲ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਮੈਜਿਸਟ੍ਰੇਟ ਫ਼ਰਹਾਨ ਐੱਮ. ਕੁਰੈਸ਼ੀ ਨੇ ਮੁੰਬਈ ਪੁਲਿਸ ਨੂੰ ਹਦਾਇਤ ਦਿੱਤੀ ਹੈ ਕਿ ਅਗਲੀ ਪੇਸ਼ੀ ਤੋਂ ਪਹਿਲਾਂ ਰਾਜਪਾਲ ਯਾਦਵ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਇਹ ਮਾਮਲਾ ਮਹੂ ਵਾਸੀ ਪ੍ਰਕਾਸ਼ ਜਾਜੂ ਵੱਲੋਂ ਦਰਜ ਕਰਵਾਇਆ ਗਿਆ ਹੈ। ਜਾਜੂ ਨੇ ਅਦਾਕਾਰ ਰਾਜਪਾਲ ਯਾਦਵ ਨੂੰ 25 ਲੱਖ ਰੁਪਏ ਦਿੱਤੇ ਸਨ ਤੇ ਇਸ ਸਬੰਧੀ ਦੋਵਾਂ ਧਿਰਾਂ ਵਿਚਕਾਰ ਇਕ ਸਮਝੌਤਾ ਹੋਇਆ ਸੀ। ਸਮਝੌਤੇ ਦੀਆਂ ਸ਼ਰਤਾਂ ਮੁਤਾਬਕ ਅਦਾਕਾਰ ਨੇ ਰਕਮ ਵਾਪਸ ਨਹੀਂ ਕੀਤੀ ਤੇ ਉਨ੍ਹਾਂ ਵੱਲੋਂ ਦਿੱਤੇ ਚੈੱਕ ਵੀ ਬਾਊਂਸ ਹੋ ਗਏ।
