Assam Rain

03 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਅਸਾਮ ਵਿੱਚ ਹੜ੍ਹ ਕਾਰਨ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ। ਹਾਲੀਆ ਰਿਪੋਰਟਾਂ ਅਨੁਸਾਰ ਹੜ੍ਹਾਂ ਅਤੇ ਢਿੱਗਾਂ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਅਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਏਐਸਡੀਐਮਏ) ਦੀਆਂ ਹੜ੍ਹ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ’ਚ 6 ਅਤੇ ਢਿੱਗਾਂ ਨਾਲ 5 ਵਿਅਤੀਆਂ ਦੀ ਮੌਤ ਹੋ ਗਈ।

ਅਸਾਮ ਦੇ 22 ਜ਼ਿਲ੍ਹਿਆਂ ਦੇ 5.15 ਲੱਖ ਤੋਂ ਵੱਧ ਲੋਕ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਕੁਝ ਵਿਅਕਤੀਆਂ ਦੇ ਲਾਪਤਾ ਹੋਣ ਦੀਆਂ ਵੀ ਰਿਪੋਰਟਾਂ ਹਨ। ਬ੍ਰਹਮਪੁੱਤਰ ਨਦੀ, ਬਰਾਕ ਅਤੇ ਉਨ੍ਹਾਂ ਦੀਆਂ ਕਈ ਸਹਾਇਕ ਨਦੀਆਂ ਦੇ ਨਾਲ ਕਈ ਥਾਵਾਂ ’ਤੇ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਹੜ੍ਹ ਦੇ ਪਾਣੀ ਨੇ 12,610.27 ਹੈਕਟੇਅਰ ਫਸਲੀ ਜ਼ਮੀਨ ਨੂੰ ਡੁੱਬਾ ਦਿੱਤਾ ਹੈ। ਇਸ ਕਾਰਨ ਖੇਤੀਬਾੜੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਸਥਾਪਤ 322 ਰਾਹਤ ਕੈਂਪਾਂ ਅਤੇ ਵੰਡ ਕੇਂਦਰਾਂ ਵਿੱਚ 1.85 ਲੱਖ ਲੋਕਾਂ ਨੇ ਪਨਾਹ ਲਈ ਹੈ।

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 1 ਜੂਨ ਨੂੰ ਉੱਤਰ-ਪੂਰਬੀ ਖੇਤਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਅਸਾਮ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਅਤੇ ਮਨੀਪੁਰ ਦੇ ਰਾਜਪਾਲ ਨਾਲ ਵੀ ਗੱਲ ਕੀਤੀ।

ਸੰਖੇਪ: ਅਸਾਮ ਵਿੱਚ ਹੜ੍ਹਾਂ ਕਾਰਨ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 5.5 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। 22 ਜ਼ਿਲ੍ਹੇ ਹੜ੍ਹ ਦੀ ਚਪੇਟ ‘ਚ ਹਨ, ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।