Author: Punjabi Khabarnama

ਮੁਹੰਮਦ ਰਫ਼ੀ ਕਲਚਰਲ ਐਂਡ ਚੈਰੀਟੇਬਲ ਸੋਸਾਇਟੀ ਨੇ ਮਹਾਨ ਫ਼ਨਕਾਰ ਦਾ ਮਨਾਇਆ 99ਵਾਂ ਜਨਮ ਦਿਵਸ

ਹੁਸ਼ਿਆਰਪੁਰ, 27 ਦਸੰਬਰ:ਮੁਹੰਮਦ ਰਫ਼ੀ ਕਲਚਰਲ ਐਂਡ ਚੈਰੀਟੇਬਲ ਸੋਸਾਇਟੀ ਹੁਸ਼ਿਆਰਪੁਰ ਵੱਲੋਂ ਸਰਕਾਰੀ ਕਾਲਜ ਦੇ ਸੰਗੀਤ ਵਿਭਾਗ ਦੇ ਸਹਿਯੋਗ ਨਾਲ ਮਹਾਨ ਫ਼ਨਕਾਰ ਮੁਹੰਮਦ ਰਫ਼ੀ ਦਾ 99ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ…

ਆਪਦਾ ਮਿੱਤਰ ਯੋਜਨਾ ਦਾ 12 ਰੋਜ਼ਾ ਕੈਂਪ ਸਮਾਪਤ

ਬਲਾਚੌਰ, 27 ਦਸੰਬਰ: ਦੇਸ਼ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਜਾਂ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਦੀ ਸਥਿਤੀ ਵਿੱਚ ਰਾਹਤ ਪ੍ਰਦਾਨ ਕਰਨ ਲਈ ਭਾਰਤ ਸਰਕਾਰ, ਐਨ.ਡੀ.ਐਮ.ਏ., ਐਸ.ਡੀ.ਐਮ.ਏ. ਪੰਜਾਬ, ਡੀ.ਡੀ.ਐਮ.ਏ ਐਸ.ਬੀ.ਐਸ.ਨਗਰ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟਰੇਸ਼ਨ ਚੰਡੀਗੜ ਵਲੋਂ ਆਪਦਾ ਮਿੱਤਰ ਯੋਜਨਾ  ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦੀ ਸ਼ੁਰੂਆਤ ਬੀਤੇ ਦਿਨ  ਸ਼ਹੀਦ ਭਗਤ ਸਿੰਘ ਨਗਰ ਵਿਖੇ ਕੋਰਸ ਡਾਇਰੈਕਟਰ ਪ੍ਰੋ. ਜੋਗ ਸਿੰਘ ਭਾਟੀਆ ਜੀ (ਸੀਨੀਅਰ ਕੰਸਲਟੈਂਟ ਮਗਸੀਪਾ) ਦੀ ਅਗਵਾਈ ਹੇਠ ਕੀਤਾ ਗਿਆ। ਪ੍ਰੋ: ਭਾਟੀਆ ਨੇ ਦੱਸਿਆ ਕਿ ਇਸ ਸਕੀਮ ਤਹਿਤ ਭਾਰਤ ਦੇ ਕਈ ਜ਼ਿਲ੍ਹਿਆਂ ਵਿੱਚ ਆਪਦਾ ਮਿੱਤਰ ਵਲੰਟੀਅਰਾਂ ਨੂੰ ਆਫ਼ਤਾਂ ਨਾਲ ਨਜਿੱਠਣ ਅਤੇ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਹਰੇਕ ਸਿੱਖਿਅਤ ਕਮਿਊਨਿਟੀ ਵਲੰਟੀਅਰ ਨੂੰ ਇੱਕ ਨਿੱਜੀ ਸੁਰੱਖਿਆ ਉਪਕਰਨ/ਐਮਰਜੈਂਸੀ ਐਕਸ਼ਨ ਕਿੱਟ ਦੇ ਨਾਲ ਨਾਲ ਜੀਵਨ ਅਤੇ ਡਾਕਟਰੀ ਸਹੂਲਤਾਂ ਨੂੰ ਕਵਰ ਕਰਨ ਵਾਲਾ ਸਮੂਹ ਬੀਮਾ ਪ੍ਰਦਾਨ ਕੀਤਾ ਜਾਵੇਗਾ। ਜ਼ਰੂਰੀ ਰੋਸ਼ਨੀ ਖੋਜ ਅਤੇ ਬਚਾਅ ਉਪਕਰਨ, ਫਸਟ ਏਡ ਕਿੱਟਾਂ ਆਦਿ ਦਾ ਇੱਕ ‘ਕਮਿਊਨਿਟੀ ਐਮਰਜੈਂਸੀ ਜ਼ਰੂਰੀ ਸਰੋਤ ਰਿਜ਼ਰਵ’ ਜ਼ਿਲ੍ਹਾ/ਬਲਾਕ ਪੱਧਰ ‘ਤੇ ਬਣਾਇਆ ਜਾਵੇਗਾ। ਯੋਜਨਾ ਦੇ ਤਹਿਤ, ਹੜ੍ਹ, ਚੱਕਰਵਾਤ, ਜ਼ਮੀਨ ਖਿਸਕਣ, ਸੋਕਾ, ਭੂਚਾਲ ਆਦਿ ਵਰਗੀਆਂ ਹੋਰ ਆਫ਼ਤਾਂ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਲਈ ਸਾਰੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਪ੍ਰੋ. ਜੋਗ ਸਿੰਘ ਭਾਟੀਆ (ਕੋਰਸ ਡਾਇਰੈਕਟਰ ਅਤੇ ਸੀਨੀਅਰ ਕੰਸਲਟੈਂਟ, ਮਗਸੀਪਾ) ਦੀ ਦੇਖ-ਰੇਖ ਹੇਠ ਸਿਖਲਾਈ ਦਿੱਤੀ ਗਈ। ਉਪਰੋਕਤ ਕੈਂਪ ਵਿੱਚ ਸ਼ਰੂਤੀ ਅਗਰਵਾਲ (ਸਲਾਹਕਾਰ), ਯੋਗੇਸ਼ ਉਨਿਆਲ (ਸਿਖਲਾਈ ਕੋਆਰਡੀਨੇਟਰ), ਅਮਨਪ੍ਰੀਤ ਕੌਰ, ਗੁਲਸ਼ਨ ਹੀਰਾ, ਹਰਕੀਰਤ ਸਿੰਘ, ਯੋਗੇਸ਼ ਭਾਰਦਵਾਜ, ਸ਼ੁਭਮ ਵਰਮਾ, ਸਟੈਨਜਿਨ ਸੇਲਾ, ਕੁਮਾਰੀ ਨੂਰਨਿਸ਼ਾ, ਸਚਿਨ ਸ਼ਰਮਾ ਅਤੇ ਅੰਸ਼ੂਮਨ ਸ਼ਾਰਦਾ ਆਪਦਾ ਮਿੱਤਰ ਯੋਜਨਾ ਦੇ ਟ੍ਰੇਨਰ ਨੇ ਭਾਗ ਲਿਆ ਅਤੇ ਕੈਂਪ ਵਿਚ ਆਪਣੀ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਦੌਰਾਨ ਪ੍ਰੋ. ਭਾਟੀਆ ਜੀ ਨੇ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਆਪਦਾ ਮਿੱਤਰ ਸਕੀਮ ਤਹਿਤ 12 ਰੋਜ਼ਾ ਸਿਖਲਾਈ ਕੈਂਪ ਦੇ ਆਖਰੀ ਦਿਨ ਵਲੰਟੀਅਰਾਂ ਨੂੰ ਪਹਿਚਾਣ ਪੱਤਰ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |        ਇਸ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ , ਤਹਿਸੀਲਦਾਰ ਨਵਾਸ਼ਹਿਰ ਪਰਵੀਨ ਛਿੱਬਰ, ਵਾਈਸ ਚਾਂਸਲਰ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਡਾ.ਏ.ਐਸ.ਚਾਵਲਾ  ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਨਾਲ ਸਨ।           ਇਸ ਦੌਰਾਨ ਟ੍ਰੇਨਿੰਗ ਲੈਣ ਵਾਲੇ ਸਾਰੇ ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਆਈ ਕਾਰਡ ਵੰਡੇ ਗਏ।ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਸਾਰੇ ਵਲੰਟੀਅਰਾਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਮਹਿਮਾਨਾਂ, ਟ੍ਰੇਨਿੰਗ ਟੀਮ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਡਰਿੱਲ ਰਿਹਰਸਲ ਦਿੱਤੀ ਅਤੇ ਉਨ੍ਹਾਂ ਦੇ 12 ਦਿਨ ਵਿੱਚ ਜੌ ਸਿੱਖਿਆ ਉਸ ਤਰ੍ਹਾਂ ਹੀ ਪ੍ਰਦਰਸ਼ਨ ਕੀਤਾ।

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ

ਚੱਬੇਵਾਲ/ਹੁਸ਼ਿਆਰਪੁਰ, 27 ਦਸੰਬਰ :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮੁਕੇਰੀਆਂ ਤੋਂ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਲਈ ਬੱਸ ਰਵਾਨਾ

ਮੁਕੇਰੀਆਂ/ਹੁਸ਼ਿਆਰਪੁਰ, 27 ਦਸੰਬਰ :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.…

ਖੇਤੀਬਾੜੀ ਵਿਭਾਗ ਨੇ ਕੁਦਰਤੀ ਖੇਤੀ ਵਿਸ਼ੇ ’ਤੇ ਕਰਵਾਈ ਕਿਸਾਨ ਗੋਸ਼ਟੀ

ਹੁਸ਼ਿਆਰਪੁਰ, 27 ਦਸੰਬਰ :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਆਤਮਾ ਸਕੀਮ ਅਧੀਨ ਬਲਾਕ ਪੱਧਰ ’ਤੇ ਪਿੰਡ ਸੈਂਚਾਂ ਵਿਖੇ ਕੁਦਰਤੀ ਖੇਤੀ ਵਿਸ਼ੇ ’ਤੇ ਕਿਸਾਨ ਗੋਸ਼ਟੀ ਲਗਾਈ ਗਈ। ਇਸ…

ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ  ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 27 ਦਸੰਬਰ  ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕੰਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ…

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਦਾ ਨਿਰਾਦਰ ਕਰ ਰਹੀ ਹੈ: ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ…

ਪੰਜਾਬ ਪੁਲਿਸ ਵੱਲੋਂ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ 

ਚੰਡੀਗੜ੍ਹ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਹੱਦੀ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ  ਨਸ਼ਿਆਂ ਵਿਰੁੱਧ ਛੇੜੀ ਜੰਗ ਨੂੰ ਹੋਰ ਤੇਜ਼ ਕਰਦਿਆਂ ਡਾਇਰੈਕਟਰ…

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ/ਲੁਧਿਆਣਾ/ਮੋਗਾ, 27 ਦਸੰਬਰ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

-ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਬੱਸੀ ਗੁਲਾਮ ਹੁਸੈਨ ਵਿਖੇ ‘ਕੁਦਰਤੀ ਖੇਤੀ’ ਬਾਰੇ ਲਗਾਇਆ ਸਿਖਲਾਈ ਕੈਂਪ

ਹੁਸ਼ਿਆਰਪੁਰ, 26 ਦਸੰਬਰ :ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੱਸੀ ਗੁਲਾਮ ਹੁਸੈਨ ਵਿਖੇ ਕੁਦਰਤੀ ਖੇਤੀ ਬਾਰੇ ਸਿਖਲਾਈ ਸਬੰਧੀ ਕੈਂਵਪ ਲਗਾਇਆ ਗਿਆ। ਸਿਖਿਆਰਥੀਆਂ ਦਾ ਸਵਾਗਤ ਕਰਦਿਆਂ ਸਹਿਯੋਗੀ…