Author: Punjabi Khabarnama

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਟਨਾ ਸਾਹਿਬ ਦੇ ਸਿੰਘ ਸਾਹਿਬਾਨਾਂ ਵਿਚਕਾਰ ਵਧਦਾ ਵਿਵਾਦ 2003 ਦਾ ਮਤਾ ਕਰ ਦਿੰਦਾ ਖਤਮ, — ਜਾਣੋ ਕੀ ਹੈ ਇਹ ਮਤਾ

ਅੰਮ੍ਰਿਤਸਰ, 07 ਜੁਲਾਈ 2025 (ਪੰਜਾਬੀ ਖਬਰਨਾਮਾ ਬਿਊਰੋ ):- ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ’ਚ ਵਧ ਰਿਹਾ ਵਿਵਾਦ 19 ਨਵੰਬਰ 2003 ਨੂੰ…

ਪੰਜਾਬ ਕੈਬਨਿਟ ਮੀਟਿੰਗ ਦੇ ਸਮੇਂ ਵਿੱਚ ਹੋਈ ਤਬਦੀਲੀ

ਚੰਡੀਗੜ੍ਹ, 07 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ‘ਚ ਬਦਲਾਅ ਕੀਤਾ ਗਿਆ ਹੈ ਦਰਅਸਲ ਹੁਣ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦਾ ਸਮਾਂ ਬਦਲ…

ਕੈਬਨਿਟ ਮੰਤਰੀ ਵਜੋਂ ਜਿੰਮੇਵਾਰੀ ਨੂੰ ਬਾਖੂਬੀ ਨਿਭਾਵਾਂਗਾਂ :-ਸੰਜੀਵ ਅਰੋੜਾ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ ਲੁਧਿਆਣਾ ਪਹੁੰਚਣ ‘ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦਿੱਤਾ ਗਾਰਡ ਆਫ ਆਨਰ ਲੁਧਿਆਣਾ, 4 ਜੁਲਾਈ: ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨ.ਆਰ.ਆਈ ਮਾਮਲੇ ਮੰਤਰੀ…

ਬਰਸਾਤ ਦੇ ਮੌਸਮ ਵਿੱਚ ਇਨ੍ਹਾਂ ਹਰੀਆਂ ਸਬਜ਼ੀਆਂ ਨਾਲ ਕਰੋ ਇਮਿਊਨ ਸਿਸਟਮ ਮਜ਼ਬੂਤ, ਬਚੋ ਮੌਸਮੀ ਬਿਮਾਰੀਆਂ ਤੋਂ

04 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੱਛਮੀ ਚੰਪਾਰਨ ਜ਼ਿਲ੍ਹੇ ਵਿੱਚ ਮੌਸਮੀ ਸਬਜ਼ੀਆਂ ਦੀ ਵੱਡੀ ਮਾਤਰਾ ਵਿੱਚ ਕਾਸ਼ਤ ਕੀਤੀ ਜਾਂਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪੌਸ਼ਟਿਕ ਤੱਤਾਂ ਨਾਲ ਭਰਪੂਰ…

SBI ਤੇ ਪ੍ਰਾਈਵੇਟ ਬੈਂਕਾਂ ਨੂੰ ਪਿੱਛੇ ਛੱਡਦੀਆਂ ਸਰਕਾਰੀ ਸਕੀਮਾਂ, 5 ਸਾਲਾਂ ਨਿਵੇਸ਼ ‘ਤੇ ਮਿਲ ਰਿਹਾ ਵੱਧ ਵਿਆਜ ਤੇ ਭਾਰੀ ਲਾਭ

04 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਕਈ ਬੈਂਕਾਂ ਨੇ ਫਿਕਸਡ ਡਿਪਾਜ਼ਿਟ ਅਤੇ ਸੇਵਿੰਗ ਅਕਾਊਂਟਸ ‘ਤੇ ਵਿਆਜ ਦਰਾਂ ਘਟਾ ਦਿੱਤੀਆਂ ਹਨ, ਕਿਉਂਕਿ ਭਾਰਤੀ ਰਿਜ਼ਰਵ ਬੈਂਕ ਨੇ ਇਸ ਸਾਲ ਫਰਵਰੀ ਤੋਂ…

UPS ਦੀ ਨਵੀਂ ਸਕੀਮ ਨਾਲ ਦੁਗਣਾ ਲਾਭ: ਗਾਰੰਟੀਸ਼ੁਦਾ ਪੈਨਸ਼ਨ ਨਾਲ ਮਿਲੇਗਾ ਟੈਕਸ ਬਚਤ ਦਾ ਸੁਨਿਹਰੀ ਮੌਕਾ

04 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਕੇਂਦਰ ਸਰਕਾਰ ਨੇ ਪੁਰਾਣੀ ਪੈਨਸ਼ਨ ਦੀ ਮੰਗ ਕਰ ਰਹੇ ਲੱਖਾਂ ਕਰਮਚਾਰੀਆਂ ਨੂੰ ਇੱਕ ਹੋਰ ਤੋਹਫ਼ਾ ਦਿੱਤਾ ਹੈ। ਯੂਨੀਫਾਈਡ ਪੈਨਸ਼ਨ ਸਕੀਮ (UPS) ਨੂੰ ਉਤਸ਼ਾਹਿਤ…

ਪਹਿਲਗਾਮ ਹਮਲੇ ਤੋਂ 3 ਮਹੀਨੇ ਬਾਅਦ ਵੀ ਪਾਕਿਸਤਾਨੀ ਟੀਮ ਨੂੰ ਭਾਰਤ ਵਿੱਚ ਐਂਟਰੀ – ਫੈਸਲੇ ਦੇ ਪਿੱਛੇ ਕੀ ਹੈ ਕਾਰਨ?

04 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਾਰਤ ਅਤੇ ਪਾਕਿਸਤਾਨ ਦੇ ਸਬੰਧ ਸੁਖਾਵੇਂ ਨਹੀਂ ਹਨ। ਇਸ ਸਮੇਂ ਦੋਵਾਂ ਦੇਸ਼ਾਂ ਵਿਚਕਾਰ ਤਣਾਅਪੂਰਨ ਸਥਿਤੀ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ…

ਭਾਰਤ ਦਾ ਸਖ਼ਤ ਸੰਦੇਸ਼: ਦਲਾਈ ਲਾਮਾ ਦੇ ਉੱਤਰਾਧਿਕਾਰੀ ‘ਤੇ ਨਹੀਂ ਹੋਵੇਗਾ ਕੋਈ ਸਮਝੌਤਾ, ਰਿਜੀਜੂ ਦੇ ਬਿਆਨ ਤੋਂ ਚੀਨ ਵਿਚ ਹਲਚਲ

04 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਾਰਤ ਦੇ ਕੇਂਦਰੀ ਮੰਤਰੀ ਕਿਰੇਨ ਰਿਜੀਜੂ ਵੱਲੋਂ ਦਲਾਈ ਲਾਮਾ ਦੇ ਉੱਤਰਾਧਿਕਾਰੀ ਬਾਰੇ ਦਿੱਤੇ ਗਏ ਬਿਆਨ ਤੋਂ ਚੀਨੀ ਸਰਕਾਰ ਨਾਰਾਜ਼ ਹੈ। ਰਿਜੀਜੂ ਨੇ ਸਪੱਸ਼ਟ…

ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਨਮਾਨ

ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਨਮਾਨ– 71 ਨੀਟ ਕਲੀਅਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ ਪਟਿਆਲਾ, 4 ਜੁਲਾਈ: ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ…

ਕਰੌਨਾ ਦੌਰਾਨ ਮਾਤਾ ਜਾਂ ਪਿਤਾ ਦੇ ਦੇਹਾਂਤ ਜਾਂ ਅਨਾਥ ਹੋਏ ਬੱਚਿਆਂ ਨਾਲ ਡਿਪਟੀ ਕਮਿਸ਼ਨਰ ਨੇ ਬਤੌਰ ਕਾਨੂੰਨੀ ਸਰਪ੍ਰਸਤ ਕੀਤੀ ਮੁਲਾਕਾਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ •  ਬੱਚਿਆਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ,ਰੱਖ ਰਖਾਓ,ਪੜਾਈ,ਸਿਹਤ ਅਤੇ ਹੋਰ ਜਰੂਰਤਾ ਸਬੰਧੀ ਇਕੱਤਰ ਕੀਤੀ ਜਾਣਕਾਰੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਕੇਅਰ ਫ਼ੰਡ ਫ਼ਾਰ ਚਿਲਡਰਨ ਸਕੀਮ ਅਧੀਨ ਲਾਭ ਤੋਂ ਵਾਂਝੇ ਅਨਾਥ ਬੱਚਿਆਂ ਦੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਾਲੇਰਕੋਟਲਾ ਨੂੰ ਤੁਰੰਤ ਭੇਜੀ ਜਾਵੇ ਮਾਲੇਰਕੋਟਲਾ 04 ਜੁਲਾਈ : ਕਰੌਨਾ ਦੌਰਾਨ ਮਾਤਾ ਜਾਂ ਪਿਤਾ ਦੇ ਦੇਹਾਂਤ ਜਾਂ ਅਨਾਥ ਹੋਏ ਬੱਚਿਆਂ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਬਤੌਰ ਕਾਨੂੰਨੀ ਸਰਪ੍ਰਸਤ (ਲੀਗਲ ਗਾਰਡੀਅਨ) ਮੁਲਾਕਾਤ ਕੀਤੀ । ਇਸ ਮੌਕੇ ਕਰੌਨਾ ਦੌਰਾਨ ਦੋਵੇਂ ਮਾਪੇ ਗਵਾ ਚੁੱਕੇ ਪਿੰਡ ਮਤੋਈ ਦੇ ਬੱਚਿਆਂ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਮੌਜੂਦ ਸਸਨ ।                      ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਪੜਾਈ, ਸਿਹਤ, ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਵਾਂ ਅਤੇ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਇੱਕਤਰ ਕੀਤੀ । ਕੋਵਿਡ ਕਾਰਨ ਅਨਾਥ ਹੋਏ ਬੱਚਿਆਂ ਨੂੰ ਅਵਗਤ ਕਰਵਾਇਆ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਪ੍ਰਧਾਨ ਮੰਤਰੀ ਕੇਅਰ ਫੰਡ ਫਾਰ ਚਿਲਡਰਨ ਅਧੀਨ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਰਾਹੀਂ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਲਾਭ ਦਿੱਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਦੱਸਿਆ ਕਿ ਡਾਕਖਾਨੇ ਵਿੱਚ ਉਹਨਾਂ ਦੇ ਖਾਤੇ ਖੋਲੇ ਗਏ ਹਨ ਅਤੇ ਇਹਨਾਂ ਖਾਤਿਆਂ ਵਿੱਚ ਇਹ ਸਹਾਇਤਾ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਇਨ੍ਹਾਂ ਬੱਚਿਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ ਵੱਖ ਸਕੀਮਾਂ ਜਿਵੇਂ ਕਿ ਪੈਨਸ਼ਨ 1500  ਰੁਪਏ ਪ੍ਰਤੀ ਮਹੀਨਾ , ਸਪਾਂਸਰਸ਼ਿਪ ਸਕੀਮ ਅਧੀਨ 4000 ਪ੍ਰਤੀ ਮਹੀਨਾ ਵਜ਼ੀਫਾ ,ਐਕਸ ਗਰੇਸ਼ੀਆਂ ਗ੍ਰਾਂਟ 50,000 ਰੁਪਏ, ਸਰਬੱਤ ਸਿਹਤ ਬੀਮਾ ਸਕੀਮ ਤਹਿਤ 05 ਲੱਖ ਰੁਪਏ ਤੱਕ ਦਾ ਇਲਾਜ, ਸਮਾਰਟ ਰਾਸ਼ਨ ਕਾਰਡ, ਆਸ਼ੀਰਵਾਦ ਸਕੀਮ ਆਦਿ ਦਾ ਲਾਭ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਨਾਲ ਹੀ ਬੱਚਿਆਂ ਦੀ ਸਕੂਲੀ ਫ਼ੀਸ ਮਾਫ਼ ਕਰਵਾ ਦਿੱਤੀ ਗਈ ਹੈ।                         ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਬੱਚਿਆ ਦਾ ਰੈਗੂਲਰ ਮੈਡੀਕਲ ਕਰਵਾਇਆ ਜਾਂਦਾ ਹੈ ਅਤੇ ਪਰਿਵਾਰ ਨਾਲ ਲਗਾਤਾਰ ਰਾਬਤਾ ਰੱਖਿਆ ਹੋਇਆ ਤਾਂ ਜੋ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।                         ਇਸ ਮੌਕੇ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ ਪ੍ਰਧਾਨ ਮੰਤਰੀ ਕੇਅਰ ਫੰਡ ਫਾਰ ਚਿਲਡਰਨ ਸਕੀਮ ਦਾ ਲਾਭ ਲੈਣ ਤੋ ਵਾਂਝੇ ਰਹਿ ਗਏ ਹਨ, ਉਨ੍ਹਾਂ ਦੇ ਫਾਰਮ ਭਰਨ ਲਈ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮਾਲੇਰਕੋਟਲਾ ਹਰਪ੍ਰੀਤ ਕੌਰ ਨੂੰ ਭੇਜੀ ਜਾਵੇ ਤਾਂ ਜੋ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋ ਉਹਨਾਂ ਦਾ ਕੇਸ ਸਿਫਾਰਿਸ਼ ਕਰਕੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਨੂੰ ਭੇਜਿਆ ਜਾ ਸਕੇ ।               ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਅਜਿਹੇ ਬੱਚੇ ਜਿਹਨਾਂ ਦੇ ਮਾਤਾ ਜਾਂ ਪਿਤਾ ਜਾਂ ਫਿਰ ਦੋਨਾਂ ਦੀ 28 ਫਰਵਰੀ 2022 ਤੋਂ ਪਹਿਲਾਂ ਕਰੌਨਾ ਕਰਕੇ ਮੌਤ ਹੋਈ ਹੈ, ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਾਲੇਰਕੋਟਲਾ ਮਕਾਨ ਨੰ.01 ਸ਼੍ਰੀ ਗੁਰੂ ਗੋਬਿੰਦ ਸਿੰਘ ਨਗਰ, ਨੇੜੇ ਅਨਾਜ ਮੰਡੀ, ਮਲੇਰਕੋਟਲਾ ਵਿਖੇ ਜਾਂ ਫੋਨ ਨੰਬਰ 7837501659, 9779348073 ਤੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।