ਧੂਰੀ/ਸੰਗਰੂਰ, 4 ਅਪ੍ਰੈਲ (ਪੰਜਾਬੀ ਖਬਰਨਾਮਾ):ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਵੋਟ ਪਾਉਣ ਅਤੇ ਵੋਟ ਬਣਾਉਣ ਸਬੰਧੀ ਜਾਗਰੂਕ ਕਰਨ ਲਈ ਵਿਧਾਨ ਸਭਾ ਹਲਕਾ ਧੂਰੀ-107 ਅਧੀਨ ਆਉਂਦੇ ਪ੍ਰਾਈਵੇਟ ਅਤੇ ਸਰਕਾਰੀ ਕਾਲਜਾਂ ਦੇ ਨੋਡਲ ਅਫਸਰਾਂ ਅਤੇ ਪ੍ਰਿੰਸੀਪਲਾਂ ਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਪਿੰਡ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪ੍ਰੀਤ ਇੰਦਰ ਘਈ ਅਤੇ ਸਵੀਪ ਜ਼ਿਲ੍ਹਾ ਕੋਆਰਡੀਨੇਟਰ ਕੁਲਵੀਰ ਸ਼ਰਮਾ ਵੀ ਮੌਜੂਦ ਰਹੇ।

ਇਸ ਮੀਟਿੰਗ ਵਿੱਚ ਬੋਲਦਿਆਂ ਡਿਪਟੀ ਡੀ.ਈ.ਓ. ਪ੍ਰੀਤ ਇੰਦਰ ਘਈ ਨੇ ਸਾਰੇ ਪ੍ਰਿੰਸੀਪਲਾਂ ਅਤੇ ਨੋਡਲ ਅਫਸਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵੱਲੋਂ ਸਕੂਲਾਂ ਅਤੇ ਕਾਲਜਾਂ ਨੂੰ ਜੋ ਕੈਲੰਡਰ ਜਾਰੀ ਹੋਏ ਹਨ ਉਸ ਮੁਤਾਬਿਕ ਸਾਰੇ ਸਕੂਲ ਅਤੇ ਕਾਲਜ ਆਪਣੀਆਂ ਗਤੀਵਿਧੀਆਂ ਕਰਨ ਲਈ ਪਾਬੰਧ ਹੋਣਗੇ। ਇਸ ਤੋਂ ਬਾਅਦ ਜ਼ਿਲ੍ਹਾ ਕੋਆਰਡੀਨੇਟਰ ਸਵੀਪ ਕੁਲਵੀਰ ਸ਼ਰਮਾ ਨੇ ਕਿਹਾ ਕਿ ਸਾਰੇ ਸਕੂਲ ਆਪਣੇ ਈਐਲਸੀ ਕਲੱਬ ,ਵੋਟਰ ਅਵੇਅਰਨੈਸ ਫੋਰਮ ਅਤੇ ਕੈਂਪਸ ਅੰਬੈਸਡਰ ਸਬੰਧੀ ਜੋ ਪਰਫੋਰਮਾ ਦਿੱਤਾ ਗਿਆ ਹੈ ਉਸ ਨੂੰ ਸਹੀ ਤਰੀਕੇ ਨਾਲ ਭਰ ਕੇ ਜਲਦੀ ਤੋਂ ਜਲਦੀ ਹਲਕਾ ਧੂਰੀ ਦੇ ਸਵੀਪ ਨੋਡਲ ਅਫਸਰ ਯਸ਼ਪਾਲ ਨੂੰ ਜਮ੍ਹਾਂ ਕਰਵਾਉਣਗੇ।
ਇਸ ਮੀਟਿੰਗ ਵਿੱਚ ਨੋਡਲ ਅਫਸਰ ਯਸ਼ਪਾਲ ਨੇ ਸਾਰੇ ਪ੍ਰਿੰਸੀਪਲਾਂ ਨੂੰ ਈਐਲਸੀ ਕਲੱਬ ਵੋਟਰ ਅਵੇਅਰਨੈਸ ਫੋਰਮ ਦੇ ਬਾਰੇ ਜਾਣਕਾਰੀ ਦਿੱਤੀ।ਇਸ ਤੋਂ ਬਾਅਦ ਨੋਡਲ ਅਫਸਰ ਸਕੂਲ ਰਾਕੇਸ਼ ਗਰਗ ਨੇ ਸਾਰੇ ਅਫਸਰਾਂ ਨੂੰ ਜਾਰੀ ਹੋਏ ਸਕੂਲ ਕੈਲੰਡਰ ਅਤੇ ਸਵੀਪ ਬਾਰੇ ਵੱਖ-ਵੱਖ ਗਤੀਵਿਧੀਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੀਟਿੰਗ ਵਿੱਚ ਲਗਭਗ ਹਲਕੇ ਦੇ 20 ਸਕੂਲਾਂ ਅਤੇ ਕਾਲਜਾਂ ਦੇ ਨੋਡਲ ਅਫਸਰਾਂ ਅਤੇ ਪ੍ਰਿੰਸੀਪਲ ਨੇ ਹਿੱਸਾ ਲਿਆ। ਇਸ ਤੋਂ ਬਾਅਦ ਗੋਲਡਨ ਵੈਲਥ ਸਕੂਲ ਧੂਰੀ ਵੱਲੋਂ ਧੂਰੀ ਸ਼ਹਿਰ ਵਿੱਚ ਸਵੀਪ ਸਾਈਕਲ ਰੈਲੀ ਸ਼ਹਿਰ ਦੇ ਸਾਰੇ ਬਾਜ਼ਾਰਾਂ ਦੇ ਵਿੱਚ ਕੱਢੀ ਗਈ। ਇਸ ਰੈਲੀ ਵਿੱਚ ਬੱਚਿਆਂ ਨੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਦੇ ਨਾਅਰਿਆਂ ਨਾਲ ਜਾਗਰੂਕ ਕੀਤਾ। ਇਸ ਤੋਂ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਡਾ ਨੇ ਵੀ ਸਾਈਕਲ ਰੈਲੀ ਕੱਢੀ ਗਈ ਜਿਸ ਵਿੱਚ ਸਬੰਧਤ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਤੋਂ ਬਾਅਦ ਸਰਕਾਰੀ ਹਾਈ ਸਕੂਲ ਬਣਭੌਰੀ ਵੱਲੋਂ ਸਕੂਲ ਵਿੱਚ ਮੌਜੂਦ ਸਾਰੇ ਵਿਦਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਸਬੰਧੀ ਲੈਕਚਰ ਦਿੱਤਾ । ਇਸ ਤੋਂ ਬਾਅਦ ਮਾਤਾ ਗੁਜਰੀ ਕਾਲਜ ਆਫ ਨਰਸਿੰਗ ਬਰੜਵਾਲ ਵੱਲੋਂ ਵੀ ਸਵੀਪ ਗਤੀਵਿਧੀਆਂ ਸਬੰਧੀ ਲੈਕਚਰ ਦਿੱਤਾ ਗਿਆ ਇਸ ਵਿੱਚ ਵੀ ਕਾਲਜ ਦੇ ਸਮੂਹ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ।। ਇਸ ਤੋਂ ਬਾਅਦ ਹਲਕੇ ਧੂਰੀ ਦੇ ਆਂਗਣਵਾੜੀ ਵਰਕਰਾਂ ਵੱਲੋਂ ਪਿੰਡ ਕੰਧਾਰਗੜ੍ਹ ਛੰਨਾ, ਭਲਵਾਨ, ਸ਼ਹਿਰ ਧੂਰੀ ਦੇ ਵਾਰਡ ਨੰਬਰ ਇੱਕ ਅਤੇ ਦੋ ਵਿਖੇ ਡੋਰ ਟੂ ਡੋਰ ਸਵੀਪ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਵਿੱਚ ਇਨ੍ਹਾਂ ਵਲੰਟੀਅਰਾਂ ਵੱਲੋਂ ਵੱਧ ਤੋਂ ਵੱਧ ਘਰਾਂ ਵਿੱਚ ਜਾ ਕੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਅਤੇ ਇਸ ਸਬੰਧੀ ਪੋਸਟਰ ਵੀ ਵੰਡੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।