ਸ੍ਰੀ ਅਨੰਦਪੁਰ ਸਾਹਿਬ 14 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਸਟੇਟ ਬਲੱਡ ਟਰਾਂਸਫਿਊਜਨ ਕੋਂਸਲ ਦੇ ਨਿਰਦੇਸ਼ਾ ਅਨੁਸਾਰ ਵਿਸ਼ਵ ਔਰਤ ਦਿਵਸ ਨੂੰ ਸਮਰਪਿਤ ਇਕ ਸੈਮੀਨਾਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ। ਜਿਸ ਵਿੱਚ ਖਾਲਸਾ ਕਾਲਜ ਦੀਆਂ ਵਿਦਿਆਰਥਣਾ ਨੂੰ ਸੰਬੋਧਨ ਕਰਦੇ ਹੋਏ ਡਾ.ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਨੇ ਖੂਨਦਾਨ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਬਰਾਬਰ ਦੀਆਂ ਭਾਗੀਦਾਰ ਹਨ, ਪ੍ਰੰਤੂ ਇਹ ਦੇਖਣ ਵਿੱਚ ਆਇਆ ਹੈ ਕਿ ਖੂਨਦਾਨ ਦੇ ਪ੍ਰਤੀ ਇਹਨਾਂ ਦਾ ਯੋਗਦਾਨ ਬਹੁਤ ਘੱਟ ਹੈ। ਉਹਨਾਂ ਨੇ ਕਿਹਾ ਕਿ ਨੌਜਵਾਨ ਲੜਕੀਆਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ, ਜਿਸ ਨਾਲ ਖੂਨਦਾਨ ਦੇ ਖੇਤਰ ਵਿੱਚ ਇਹਨਾਂ ਦੀ ਭਾਗੀਦਾਰੀ ਵਧਾਈ ਜਾ ਸਕੇ।ਜਿਸ ਦੌਰਾਨ ਪ੍ਰਿੰ. ਡਾ.ਜਸਵੀਰ ਸਿੰਘ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਆਪਣੇ ਸੰਬੋਧਨ ਵਿੱਚ ਵਿਸ਼ਵਾਸ ਦੁਆਇਆ ਗਿਆ ਹੈ ਕਿ ਉਹ ਆਪਣੇ ਕਾਲਜ ਦੇ ਵਿਦਿਆਰਥਣਾਂ ਦੀ ਖੂਨਦਾਨ ਦੇ ਖੇਤਰ ਵਿੱਚ ਭਾਗੀਦਾਰੀ ਵਧਾਉਣ ਲਈ ਹਰ ਸੰਭਵ ਯਤਨ ਕਰਨਗੇ। ਸੈਮੀਨਾਰ ਵਿੱਚ ਲਗਾਤਾਰ ਖੂਨਦਾਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਬਲੱਟ ਸੈਂਟਰ ਸ਼੍ਰੀ ਅਨੰਦਪੁਰ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ। ਸੈਮੀਨਾਰ ਉਪਰੰਤ ਵਿਸ਼ਵ ਔਰਤ ਦਿਵਸ ਦੇ ਸਬੰਧ ਵਿੱਚ ਅਤੇ ਖੂਨਦਾਨ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ.ਚਰਨਜੀਤ ਕੁਮਾਰ ਐਸ.ਐਮ.ਓ ਅਤੇ ਡਾ.ਜਸਵੀਰ ਸਿੰਘ ਪ੍ਰਿੰਸੀਪਲ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਪ੍ਰੋ.ਸੁਖਵਿੰਦਰ ਸਿੰਘ, ਪ੍ਰੋ.ਬਲਜੀਤ ਸਿੰਘ ਚਾਨਾ, ਰਾਣਾ ਬਖਤਾਬਰ ਸਿੰਘ, ਸੁਰਿੰਦਰਪਾਲ ਸਿੰਘ, ਅਨੀਤਾ, ਅਰਾਧਨਾ, ਸੰਜੀਵ ਕੁਮਾਰ, ਜਗਦੀਪ ਸਿੰਘ ਅਤੇ ਕਾਲਜ ਦੀਆਂ ਵਿਦਿਆਰਥਣਾ ਹਾਜ਼ਰ ਸਨ।