ਤਰਨ ਤਾਰਨ, 03 ਮਈ(ਪੰਜਾਬੀ ਖ਼ਬਰਨਾਮਾ):ਲੋਕ ਸਭਾ ਹਲਕਾ 03-ਖਡੂਰ ਸਾਹਿਬ ਦੇ ਅਗਾਮੀ ਲੋਕ ਸਭਾ ਚੋਣਾ-2024 ਦੌਰਾਨ “ਇਸ ਵਾਰ, 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਮੰਤਵ ਨਾਲ ਜ਼ਿਲਾ੍ਹ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਵੱਲੋਂ ਪਿੰਡਾਂ ਦੇ ਵੱਡਮੁਲੀਆਂ ਸੇਵਾਵਾਂ ਦੇ ਰਹੀਆਂ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ‘ਦਸਤਕ’ ਮੁਹਿੰਮ ਰਾਹੀ ਹਰ ਇੱਕ ਵੋਟਰ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਜ਼ਿਲਾ੍ਹ ਚੋਣ ਅਫਸਰ, ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਚੋਣਾਂ ਦਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਯੋਗਦਾਨ ਹੁੰਦਾ ਹੈ ਅਤੇ ਇਸ ਵਿੱਚ ਹਰ ਇੱਕ ਵੋਟਰ ਦੀ ਸ਼ਮੂਲੀਅਤ ਬਹੁਤ ਲਾਜ਼ਮੀ ਹੈ।ਉਨਾਂ ਕਿਹਾ ਕਿ ਜ਼ਿਲਾ੍ਹ ਚੋਣ ਦਫਤਰ ਵੱਲੋਂ ਵੱਖ ਵੱਖ ਉਪਰਾਲਿਆਂ ਰਾਹੀ ਵੋਟਰਾਂ ਨੂੰ ਚੋਣਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦਸਤਕ ਮੁਹਿੰਮ ਰਾਹੀ ਪਿੰਡਾਂ ਦੇ ਵਿੱਚ ਆਪਣੀਆਂ ਸੇਵਾਵਾਂ ਦੇ ਰਹੀਆਂ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਚੋਣਾਂ ਪ੍ਰਤੀ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ 01 ਜੂਨ ਨੂੰ ਸੂਬੇ ਭਰ ਦੇ ਵਿੱਚ ਵੋਟਿੰਗ ਪ੍ਰਕਿਰਿਆ ਹੋਵੇਗੀ ਅਤੇ ਇਸ ਵਿੱਚ ਹਰ ਇੱਕ ਵੋਟਰ ਦੀ ਭਾਗੀਦਾਰੀ ਦੀ ਬਹੁਤ ਅਹਿਮੀਅਤ ਹੁੰਦੀ ਹੈ। ਉਨਾਂ ਕਿਹਾ ਕਿ ਜ਼ਿਲਾ੍ਹ ਚੋਣ ਦਫਤਰ ਤੋਂ ਇਲਾਵਾ ਹਰ ਇੱਕ ਵਰਗ ਨੂੰ ਲੋਕ ਸਭਾ ਚੋਣਾ ਦੀ ਸਫਲਤਾ ਲਈ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ।
ਉਨ੍ਹਾਂ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਦੌਰਾਨ ਸਵੀਪ ਮੁਹਿੰਮ ਤਹਿਤ ਪਿੰਡਾਂ ਦੇ ਵਿੱਚ ਚੋਣਾਂ ਪ੍ਰਤੀ ਪ੍ਰਚਾਰ ਅਤੇ ਪ੍ਰਸਾਰ ਗਤੀਵਿਧੀਆਂ ਨੂੰ ਜੰਗੀ ਪੱਧਰ ‘ਤੇ ਚਲਾਉਣ ਤਾਂ ਜੋ ਵੋਟਿੰਗ ਦੇ ਮਿਥੇ ਹੋਏ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।ਉਨਾਂ ਕਿਹਾ ਕਿ ਚੋਣ ਅਮਲਾ ਇਸ ਗੱਲ ਨੂੰ ਯਕੀਨੀ ਬਣਾਵੇ ਕਿ 1 ਜੂਨ ਨੂੰ ਵੋਟਿੰਗ ਵਾਲੇ ਦਿਨ ਕੋਈ ਵੀ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!