ਸ੍ਰੀ ਅਨੰਦਪੁਰ ਸਾਹਿਬ 15 ਮਾਰਚ (ਪੰਜਾਬੀ ਖ਼ਬਰਨਾਮਾ):ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੇਵਾਦਾਰਾ ਵੱਲੋਂ ਮੇਲਾ ਖੇਤਰ ਸ੍ਰੀ ਅਨੰਦਪੁਰ ਸਾਹਿਬ ਦੀ ਲਗਾਤਾਰ ਸਫਾਈ ਕੀਤੀ ਜਾ ਰਹੀ ਹੈ। ਪਿਛਲੇ ਕਈ ਦਿਨਾਂ ਤੋ ਸੰਤ ਭੂਰੀ ਵਾਲਿਆਂ ਦੇ ਸੇਵਾਦਾਰ ਆਧੁਨਿਕ ਮਸ਼ੀਨਰੀ ਨਾਂਲ ਮੇਲਾ ਖੇਤਰ ਦੀ ਸਫਾਈ ਕਰ ਰਹੇ ਹਨ ਤੇ ਅੱਜ ਪੰਜ ਪਿਆਰਾ ਪਾਰਕ, ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ, ਮਾਤਾ ਸ੍ਰੀ ਨੈਣਾ ਦੇਵੀ ਸੜਕ ਤੇ ਸਮੁੱਚੇ ਮੇਲਾ ਖੇਤਰ ਦੀ ਸਫਾਈ ਕੀਤੀ ਜਾ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਸਾਸ਼ਨ, ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ/ਕਰਮਚਾਰੀਆਂ, ਸਮਾਜ ਸੇਵੀ ਸੰਗਠਨਾਂ ਤੇ ਬਾਬਾ ਭੂਰੀ ਵਾਲਿਆਂ ਦੇ ਸੇਵਾਦਾਰਾਂ ਦੇ ਸਾਝੇ ਉਪਰਾਲੇ ਨਾਲ ਇਸ ਸਫਾਈ ਸੇਵਾ ਦੀ ਸੁਰੂਆਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋ ਅਰਦਾਸ ਕਰਕੇ ਕੀਤੀ ਗਈ ਹੈ।ਬਾਬਾ ਸੁਖਵਿੰਦਰ ਸਿੰਘ (ਬਾਬਾ ਸੁੱਖਾ) ਭੂਰੀ ਵਾਲਿਆਂ ਨੇ ਕਿਹਾ ਕਿ ਕਿ ਹੋਲੇ ਮਹੱਲਾ ਤੋ ਪਹਿਲਾ ਤੇ ਬਾਅਦ ਵਿੱਚ ਵੀ ਸਫਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਸਫਾਈ ਸੇਵਾਦਾਰ ਦਿਨ ਰਾਤ ਸਫਾਈ, ਰੁੱਖਾ ਬੂਟਿਆਂ ਦੀ ਧੁਲਾਈ ਵਿੱਚ ਲੱਗੇ ਹੋਏ ਹਨ। ਭਾਈ ਅਮਰਜੀਤ ਸਿੰਘ, ਬਾਬਾ ਕਾਲਾ ਜੀ, ਹਰਦੀਪ ਸਿੰਘ, ਮੁਖਤਾਰ ਸਿੰਘ ਦੀ ਅਗਵਾਈ ਵਿਚ ਸੈਂਕੜੇ ਸੇਵਾਦਾਰ ਦਿਨ ਰਾਤ ਸਫਾਈ ਸੇਵਾ ਕਰ ਰਹੇ ਹਨ।   

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।