ਚੰਡੀਗੜ੍ਹ, 09 ਜੁਲਾਈ 2025 (ਪੰਜਾਬੀ ਖਬਰਨਾਮਾ ਬਿਊਰੋ ):- SYL ਕੈਨਾਲ ਮਾਮਲੇ ਨੂੰ ਲੈ ਕੇ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ ਦਾ ਅਗਲਾ ਸੈਸ਼ਨ ਨਹੀਂ ਚੱਲਣ ਦੇਵੇਗੀ। ਉਨ੍ਹਾਂ ਕਿਹਾ ਕਿ SYL ਦੇ ਮਾਮਲੇ \‘ਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ \‘ਤੇ ਸੰਘਰਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 14 ਜੁਲਾਈ ਨੂੰ ਲੁਧਿਆਣਾ ਵਿੱਚ ਵੱਡਾ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਰਾਹੀਂ ਸਰਕਾਰ ਦੀ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ। ਬਾਜਵਾ ਨੇ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੇ ਅੰਦੋਲਨ \‘ਚ ਭਾਗ ਲੈਣਗੇ ਅਤੇ ਆਪਣੇ ਧਰਨੇ \‘ਚ ਵੀ ਕਿਸਾਨ ਜਥੇਬੰਦੀਆਂ ਨੂੰ ਸੱਦਾ ਦੇਣਗੇ।
ਬਾਜਵਾ ਨੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਕਾਲੇ ਕੱਛੇ ਪਾਉਣ ਵਾਲੇ ਚੋਰ ਹਨ, ਜੋ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਦੇ ਆਉਣ ਤੋਂ ਪਹਿਲਾਂ ਹੀ ਸਾਡੀ ਆਵਾਜ਼ ਉੱਪਰ ਚੁੱਕਣੀ ਪਏਗੀ ਤਾਂ ਜੋ ਇਹ ਲੋਕ ਆਪਣੀ ਮਨਮਰਜ਼ੀ ਦੇ ਫੈਸਲੇ ਨਾ ਲਾਗੂ ਕਰ ਸਕਣ।
SYL ਪਾਣੀ ਬਾਰੇ ਬੋਲਦੇ ਹੋਏ ਉਨ੍ਹਾਂ ਸਾਫ਼ ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। “ਜਦ ਆਪ ਹੀ ਪਿਆਸੇ ਹਾਂ, ਤਾਂ ਕਿਸੇ ਹੋਰ ਨੂੰ ਪਾਣੀ ਦੇਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ,” ਉਨ੍ਹਾਂ ਕਿਹਾ। ਉਨ੍ਹਾਂ ਦੋਸ਼ ਲਾਇਆ ਕਿ ਰਾਜ ਸਰਕਾਰ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ‘ਚ ਨਾਕਾਮ ਰਹੀ ਹੈ।
ਸੰਖੇਪ:
SYL ਮਾਮਲੇ ‘ਚ ਕਾਂਗਰਸ ਆਗੂ ਪ੍ਰਤਾਪ ਬਾਜਵਾ ਨੇ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ 14 ਜੁਲਾਈ ਨੂੰ ਲੁਧਿਆਣਾ ‘ਚ ਵੱਡਾ ਧਰਨਾ ਤੇ ਵਿਧਾਨ ਸਭਾ ਸੈਸ਼ਨ ਨਾ ਚੱਲਣ ਦੇਣ ਦਾ ਐਲਾਨ ਕੀਤਾ।