ਮੋਗਾ, 08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਵਿਅਕਤੀਆਂ ਵੱਲੋਂ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ, ਸੀਮੇਂਟ, ਇੱਟਾਂ ਆਦਿ ਨੂੰ ਬਿਨ੍ਹਾਂ ਢਕੇ ਟਰੈਕਟਰ, ਟਰਾਲੀ, ਟਿੱਪਰਾਂ ਜਾਂ ਹੋਰ ਵਾਹਨਾਂ ਰਾਹੀਂ ਵੱਖ-ਵੱਖ ਸਥਾਨਾਂ ਤੇ ਲਿਜਾਇਆ ਜਾਂਦਾ ਹੈ। ਇਸ ਆਵਾਜਾਈ ਦੌਰਾਨ ਬਰੀਕ ਸਮਾਨ ਸੜਕ ਤੇ ਆਵਾਜਾਈ ਕਰਨ ਵਾਲੇ ਵਿਅਕਤੀਆਂ ਦੀਆਂ ਅੱਖਾਂ ਵਿੱਚ ਪੈ ਜਾਂਦਾ ਹੈ, ਜਿਸ ਨਾਲ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜਿਸ ਨਾਲ ਵਿਅਕਤੀਆਂ ਦਾ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ।
ਉਕਤ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ, ਸੀਮੇਂਟ, ਇੱਟਾਂ ਆਦਿ ਨੂੰ ਬਿਨ੍ਹਾਂ ਢੱਕੇ ਆਵਾਜਾਈ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਇਹ ਪਾਬੰਦੀ ਆਦੇਸ਼ 8 ਜੁਲਾਈ, 2025 ਤੱਕ ਲਾਗੂ ਰਹਿਣਗੇ।