23 ਮਈ (ਪੰਜਾਬੀ ਖਬਰਨਾਮਾ):ਜੇਕਰ ਤੁਸੀਂ ਅੱਜ ਬੈਂਕ ਨਾਲ ਜੁੜਿਆ ਕੋਈ ਕੰਮ ਕਰਨਾ ਹੈ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੈ। ਦਰਅਸਲ, ਜੇਕਰ ਤੁਸੀਂ ਅੱਜ ਕਿਸੇ ਕੰਮ ਲਈ ਬੈਂਕ ਜਾ ਰਹੇ ਹੋ ਤਾਂ ਤੁਹਾਡਾ ਕੰਮ ਅਟਕ ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ 23 ਮਈ 2024 ਵੀਰਵਾਰ ਨੂੰ ਬੈਂਕ ਚ ਛੁੱਟੀ ਹੋਣ ਕਾਰਨ ਕੋਈ ਕੰਮ ਨਹੀਂ ਹੋਵੇਗਾ ਅਤੇ ਬੈਂਕ ਬੰਦ ਰਹਿਣਗੇ।
ਆਰਬੀਆਈ ਦੀਆਂ ਛੁੱਟੀਆਂ ਦੀ ਸੂਚੀ ਅਨੁਸਾਰ ਅੱਜ ਦੇਸ਼ ਦੇ ਕਈ ਰਾਜਾਂ ਵਿੱਚ ਬੈਂਕਾਂ ਵਿੱਚ ਛੁੱਟੀਆਂ ਹਨ। ਇਸ ਤੋਂ ਇਲਾਵਾ ਇਸ ਹਫਤੇ ਵੱਖ-ਵੱਖ ਕਾਰਨਾਂ ਕਰਕੇ 25 ਅਤੇ 26 ਮਈ ਨੂੰ ਵੀ ਬੈਂਕ ਬੰਦ ਰਹਿਣ ਵਾਲੇ ਹਨ।
ਆਰਬੀਆਈ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ 23 ਮਈ ਨੂੰ ਬੁੱਧ ਪੂਰਨਿਮਾ ਦੇ ਦਿਨ ਅਗਰਤਲਾ, ਐਜ਼ੌਲ, ਬੇਲਾਪੁਰ, ਭੋਪਾਲ, ਚੰਡੀਗੜ੍ਹ, ਦੇਹਰਾਦੂਨ, ਈਟਾਨਗਰ, ਜੰਮੂ, ਕਾਨਪੁਰ, ਕੋਲਕਾਤਾ, ਲਖਨਊ, ਮੁੰਬਈ, ਨਾਗਪੁਰ, ਨਵੀਂ ਦਿੱਲੀ, ਰਾਜਪੁਰ , ਰਾਂਚੀ, ਸ਼ਿਮਲਾ ਅਤੇ ਸ਼੍ਰੀਨਗਰ ‘ਚ ਬੈਂਕ ਬੰਦ ਰਹਿਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।