Police Action

ਮਹਿਲ ਕਲਾਂ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਹਲਕੇ ਦੇ ਪਿੰਡ ਟੱਲੇਵਾਲ ਵਿੱਚ ਬਰਨਾਲਾਮੋਗਾ ਕੌਮੀ ਮਾਰਗ ਤੋਂ ਪਿੰਡ ਵਿਧਾਤਾ ਲਿੰਕ ਸੜਕਾਂ ’ਤੇ ਅੱਜ ਸਵੇਰੇ ਪੁਲੀਸ ਅਤੇ ਗੈਂਗਸਟਰ ਦਰਮਿਆਨ ਮੁਕਾਬਲਾ ਹੋ ਗਿਆ ਅਤੇ ਇਸ ਦੌਰਾਨ ਕਰਾਸ ਫਾਇਰਿੰਗ ਵੀ ਹੋਈ। ਟੱਲੇਵਾਲ ਪੁਲੀਸ ਅਤੇ ਸੀਆਈਏ ਸਟਾਫ ਦੀ ਟੀਮ ਵੱਲੋਂ ਇਥੇ ਨਾਕਾਬੰਦੀ ਕੀਤੀ ਹੋਈ ਸੀ।

ਘਟਨਾ ਸਥਾਨ ’ਤੇ ਪਹੁੰਚੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲੀਸ ’ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲੀਸ ਵਲੋਂ ਵੀ ਕਰਾਸ ਫਾਇਰਿੰਗ ਕੀਤੀ ਗਈ ਅਤੇ ਉਕਤ ਮੋਟਰਸਾਈਕਲ ਸਵਾਰ ਦੇ ਲੱਤ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਵਲੋਂ ਚਲਾਈ ਗੋਲੀ ਵੀ ਪੁਲੀਸ ਦੀ ਸਰਕਾਰੀ ਗੱਡੀ ‘ਤੇ ਲੱਗੀ ਹੈ।

ਪੁਲੀਸ ਮੁਤਾਬਕ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਜੈਂਡੋ ਵਾਸੀ ਮਹਿਲ ਖੁਰਦ ਵਜੋਂ ਹੋਈ ਹੈ, ਜੋ ਇੱਕ ਨਾਮੀ ਗੈਂਗਸਟਰ ਸੁੱਖਾ ਦੁਨੇਕੇ ਦੇ ਗੈਂਗ ਦਾ ਮੈਂਬਰ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਉਪਰ ਮੋਗਾ, ਬਰਨਾਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕਤਲ, ਫਿਰੌਤੀ ਅਤੇ ਲੁੱਟ-ਖੋਹ ਦੇ ਕਈ ਕੇਸ ਦਰਜ ਹਨ। ਮੋਗਾ ਵਿੱਚ ਇੱਕ ਮਾਮਲੇ ’ਚ ਇਹ ਵਿਅਕਤੀ ਭਗੌੜਾ ਵੀ ਸੀ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਵਲੋਂ ਇੱਕ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਸੰਖੇਪ: ਬਰਨਾਲਾ ਵਿੱਚ ਸਵੇਰੇ ਪੁਲੀਸ ਅਤੇ ਗੈਂਗਸਟਰਾਂ ਵਿਚ ਮੁਕਾਬਲਾ ਹੋਇਆ, ਜਿਥੇ ਪੁਲੀਸ ਨੇ ਗੈਂਗਸਟਰਾਂ ਨੂੰ ਘੇਰਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।