school infrastructure

ਆਕਲੀਆਂ ਕਲਾ (ਬਠਿੰਡਾ), 24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸੂਬਾ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ, ਜਿਸ ਸਦਕਾ ਉਹ ਆਧੁਨਿਕ ਸਿੱਖਿਆ ਪ੍ਰਾਪਤ ਕਰਕੇ ਚੰਗਾ ਮੁਕਾਮ ਹਾਸਿਲ ਕਰਨ ਦੇ ਯੋਗ ਬਣਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਆਕਲੀਆਂ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਸਾਇੰਸ ਲੈਬ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਦੌਰਾਨ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਪੜ੍ਹਾਈ ਕਰਵਾਈ ਜਾ ਰਹੀ ਹੈ, ਉਥੇ ਹੀ ਖੇਡਾਂ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ, ਜਿਸ ਸਦਕਾ ਵਿਦਿਆਰਥੀ ਪੜ੍ਹਾਈ ਅਤੇ ਖੇਡਾਂ ਵਿੱਚ ਮੱਲਾਂ ਮਾਰ ਕੇ ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੋਸ਼ਨ ਕਰ ਰਹੇ ਹਨ। 

ਵਿਧਾਇਕ ਜਗਸੀਰ ਸਿੰਘ ਨੇ ਇਹ ਵੀ ਕਿਹਾ ਕਿ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਨਵੇਂ ਕਲਾਸ ਰੂਮਾਂ, ਸਕੂਲਾਂ ਦੀ ਮਜ਼ਬੂਤ ਚਾਰਦੀਵਾਰੀ, ਸਾਇੰਸ ਲੈਬ, ਕਿਤਾਬ ਘਰ ਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਹਮੇਸ਼ਾ ਤਤਪਰ ਹੈ, ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।

ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਸਰਕਾਰੀ ਪ੍ਰਾਇਮਰੀ ਕੋਠੇ ਇੰਦਰ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਗੰਗਾ ਅਬਲੂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਸਕੂਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।  

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।