shakti help desk

ਬਟਾਲਾ, 28 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਕੰਨਿਆ ਪ੍ਰਾਇਮਰੀ ਸਮਾਰਟ ਸਕੂਲ ਬਟਾਲਾ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੇ ਛੋਹ, ਮਾੜੇ ਛੋਹ, ਹਰੇ ਵਾਤਾਵਰਣ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, ਐਸ.ਪੀ. (ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰਕੂ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਵਲੋਂ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਐਸ.ਪੀ.(ਐੱਚ) ਬਟਾਲਾ ਨੇ ਅੱਗੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਵਾਤਾਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਜਿਥੇ ਪੌਦੇ ਲਗਾਉਣ ਜਰੂਰੀ ਹਨ, ਓਸ ਦੇ ਨਾਲ-ਨਾਲ ਪੌਦਿਆਂ ਦੀ ਸਾਂਭ ਸੰਭਾਲ ਕਰਨੀ ਵੀ ਬਹੁਤ ਜਰੂਰੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।