29 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਅੱਜ ਦੱਸਿਆ ਕਿ ਉਸ ਨੇ ਤਿੰਨ ਜੂਨ ਨੂੰ ਅਹਿਮਦਾਬਾਦ ਵਿੱਚ ਹੋਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਫਾਈਨਲ ਲਈ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਹੈ। ਟੂਰਨਾਮੈਂਟ ਦੇ ਸਮਾਪਤੀ ਸਮਾਗਮ ਦੌਰਾਨ ਅਪਰੇਸ਼ਨ ਸਿੰਧੂਰ ਵਿੱਚ ਦਿਖਾਈ ਬਹਾਦਰੀ ਲਈ ਉਨ੍ਹਾਂ ਨੂੰ ਸਲਾਮ ਕੀਤਾ ਜਾਵੇਗਾ। ਬੀਸੀਸੀਆਈ ਸਕੱਤਰ ਦੇਵਜੀਤ ਸੈਕੀਆ ਨੇ ਦੱਸਿਆ, ‘ਅਸੀਂ ਸਾਰੇ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਅਤੇ ਉੱਚ ਅਧਿਕਾਰੀਆਂ ਨੂੰ ਅਪਰੇਸ਼ਨ ਸਿੰਧੂਰ ਦੀ ਸਫਲਤਾ ਦਾ ਜਸ਼ਨ ਮਨਾਉਣ ਲਈ ਅਹਿਮਦਾਬਾਦ ਵਿੱਚ ਆਈਪੀਐੱਲ ਫਾਈਨਲ ਲਈ ਸੱਦਾ ਦਿੱਤਾ ਹੈ।’ ਸੈਕੀਆ ਨੇ ਕਿਹਾ ਕਿ ਬੀਸੀਸੀਆਈ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ‘ਬਹਾਦਰੀ, ਹਿੰਮਤ ਅਤੇ ਨਿਰਸਵਾਰਥ ਸੇਵਾ’ ਨੂੰ ਸਲਾਮ ਕਰਦਾ ਹੈ।
ਸੰਖੇਪ: ਬੀਸੀਸੀਆਈ ਨੇ ਆਈਪੀਐਲ 2025 ਫਾਈਨਲ ਲਈ ਫੌਜ ਦੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨੂੰ ਨਿਮੰਤਰਣ ਦਿੱਤਾ ਹੈ ਤਾਂ ਜੋ ਸਮਾਰੋਹ ਵਿੱਚ ਸ਼ਾਮਿਲ ਹੋ ਸਕਣ।