ਨਵੀਂ ਦਿੱਲੀ, 26 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਸ਼ਾਮ ਨੂੰ ਬੈਂਗਲੁਰੂ ਚਲੇ ਗਏ। ਮਖੂ ’ਚ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਰੈਨੋਵੇਸ਼ਨ ਦਾ ਉਦਘਾਟਨ ਕਰਨ ਤੋਂ ਬਾਅਦ ਉਹ ਸ਼ਾਮ ਨੂੰ ਚੰਡੀਗੜ੍ਹ ਪਰਤੇ ਤੇ ਫਿਰ ਬੈਂਗਲੁਰੂ ਲਈ ਰਵਾਨਾ ਹੋ ਗਏ। ਦੱਸਿਆ ਜਾਂਦਾ ਹੈ ਕਿ ਇੱਥੇ ਉਹ ਇਕ ਨਿੱਜੀ ਨੇਚਰ ਕੇਅਰ ਸੈਂਟਰ ’ਚ ਇਕ ਹਫ਼ਤੇ ਤੱਕ ਰਹਿਣਗੇ। ਦੱਸਣਯੋਗ ਹੈ ਕਿ ਮਹਾਸ਼ਿਵਰਾਤਰੀ ਦੇ ਦਿਨ ਉਨ੍ਹਾਂ ਦੀ ਤਬੀਅਤ ਕਾਫ਼ੀ ਖ਼ਰਾਬ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਸੰਗਰੂਰ ਤੋਂ ਏਅਰ ਲਿਫਟ ਕਰ ਕੇ ਮੋਹਾਲੀ ’ਚ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਉਣਾ ਪਿਆ ਸੀ। ਉਹ ਕੁਝ ਦਿਨਾਂ ਤੱਕ ਉਥੇ ਜ਼ੇਰੇ-ਇਲਾਜ ਸਨ। ਇਸ ਤੋਂ ਪਹਿਲਾਂ ਵੀ ਉਹ ਇਸ ਹਸਪਤਾਲ ’ਚ ਦਾਖ਼ਲ ਹੋ ਚੁੱਕੇ ਹਨ। ਪਤਾ ਲੱਗਾ ਹੈ ਕਿ ਬੈਂਗਲੁਰੂ ਦੇ ਨੇਚਰ ਕੇਅਰ ਸੈਂਟਰ ’ਚ ਉਹ ਕੁਦਰਤੀ ਤਰੀਕੇ ਨਾਲ ਇਲਾਜ ਕਰਵਾਉਂਦੇ ਹਨ। ਇਸ ਲਈ ਲਗਪਗ ਸੱਤ ਦਿਨਾਂ ਤੱਕ ਉੱਥੇ ਰਹਿਣਾ ਪੈਂਦਾ ਹੈ।
