07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤੀ ਹਥਿਆਰਬੰਦ ਸੈਨਾ ਵੱਲੋਂ ਬੁੱਧਵਾਰ ਵੱਡੇ ਤੜਕੇ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਟਵੀਟ ਵਿਚ ਕਿਹਾ ਕਿ ਅਤਿਵਾਦ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ।
ਮਾਨ ਨੇ ਕਿਹਾ, ‘‘ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਨਾਲ ਖੜ੍ਹੇ ਹਨ।’’
ਸੰਖੇਪ: ਭਗਵੰਤ ਮਾਨ ਨੇ ਕਿਹਾ ਕਿ ਅਤਿਵਾਦ ਖਿਲਾਫ਼ ਲੜਾਈ ਵਿੱਚ ਸਾਰੇ ਭਾਰਤ ਨੂੰ ਇਕਜੁੱਟ ਕਰਨਾ ਜ਼ਰੂਰੀ ਹੈ ਅਤੇ ਦੇਸ਼ ਇਸ ਲੜਾਈ ਵਿਚ ਪੂਰੀ ਤਰ੍ਹਾਂ ਸ਼ਾਮਲ ਹੈ।