26 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਗਵੰਤ ਮਾਨ ਸਰਕਾਰ ਦੀ ਸ਼ਹਿ ’ਤੇ ਵਿਜੀਲੈਂਸ ਵਿਭਾਗ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਤੇ ਮਾਝੇ ਦੇ ਜਰਨੈਲ ਕਹਾਉਣ ਵਾਲੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਝੂਠਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕਰਨ ਦੀ ਜਿੰਨ੍ਹੀ ਨਿੰਦਿਆ ਕੀਤੀ ਜਾਵੇ ਉਨਾਂ ਘੱਟ ਹੈ ਕਿਉਂਕਿ ਪੰਜਾਬ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂਆਂ ਨੂੰ ਦਬਾਉਣ ਲਈ ਸ਼ਰੇਆਮ ਧੱਕੇਸ਼ਾਹੀਆਂ ਕਰ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂ ਤੇ ਵਰਕਰ ਬਿਕਰਮ ਸਿੰਘ ਮਜੀਠੀਆ ਨਾਲ ਚਟਾਨ ਵਾਂਗ ਖ਼ੜੇ ਹਨ।

 ਇਹ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਲਖਵਿੰਦਰ ਸਿੰਘ ਲੱਖੀ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਸ਼ਾਮ ਚੌਰਾਸੀ ਸੰਦੀਪ ਸਿੰਘ ਸੀਕਰੀ ਤੇ ਸੀਨੀਅਰ ਦਲਿਤ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ ਵੀ ਹਾਜ਼ਰ ਸਨ। ਲੱਖੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੇ ਹਨ ਪਰ ਸਰਕਾਰ ਨੂੰ ਇਹ ਗੱਲ ਚੰਗੀ ਨਹੀਂ ਲੱਗਦੀ ਜਿਸ ਕਰਕੇ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਲਈ ਵਿਜੀਲੈਂਸ ਦਾ ਸਹਾਰਾ ਲਿਆ ਹੈ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਸਰਦਾਰ ਵਰਿੰਦਰ ਸਿੰਘ ਜੀਆ ਨੱਥਾ, ਜਥੇਦਾਰ ਗੁਰਬਚਨ ਸਿੰਘ ਸ਼ਾਲਾਪੁਰ ,ਸਰਦਾਰ ਹਰਬੰਸ ਸਿੰਘ ਮੂਨਕਾ ਸਾਬਕਾ ਸਰਪੰਚ, ਸਰਦਾਰ ਸ਼ਾਮ ਸਿੰਘ ਮੂਨਕਾ ਸਾਬਕਾ ਸਰਪੰਚ ,ਬਲਵੀਰ ਸਿੰਘ ਮੂਨਕਾ ਸਾਬਕਾ ਸਰਪੰਚ ,ਗੁਰਪ੍ਰੀਤ ਸਿੰਘ ਗੋਲਡੀ ਸ਼ਾਲਾਪੁਰ ,ਨਿਰਵੈਰ ਸਿੰਘ ਖੁੱਡਾ, ਗੁਰਦੀਪ ਸਿੰਘ ਖੁੱਡਾ, ਕੁਲਵਿੰਦਰ ਸਿੰਘ ਕਿੰਦਾ, ਸਰਵਣ ਸਿੰਘ ਮੂਨਕਾ, ਕਮਲਜੀਤ ਸਿੰਘ ਮੂਨਕਾ ,ਸ਼ਿਵ ਚਰਨ ਸਿੰਘ ਮਨਦੀਪ ਸਿੰਘ ਸ਼ਾਹਪੁਰ, ਗਹੋਤ ਤੂੰ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸੀ ।

ਸੰਖੇਪ:
ਸ਼੍ਰੋਮਣੀ ਅਕਾਲੀ ਦਲ ਨੇ CM ਭਗਵੰਤ ਮਾਨ ਸਰਕਾਰ ‘ਤੇ ਮਜੀਠੀਆ ਖ਼ਿਲਾਫ਼ ਝੂਠੇ ਪਰਚੇ ਰਾਹੀਂ ਧੱਕੇਸ਼ਾਹੀ ਕਰਨ ਦੇ ਆਰੋਪ ਲਾਏ, ਲੱਖਵਿੰਦਰ ਸਿੰਘ ਲੱਖੀ ਨੇ ਆਖਿਆ ਕਿ ਦਲ ਦੇ ਆਗੂ ਮਜੀਠੀਆ ਨਾਲ ਚਟਾਨ ਵਾਂਗ ਖੜੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।