(ਪੰਜਾਬੀ ਖ਼ਬਰਨਾਮਾ) :ਪਟਿਆਲਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਤੇ ਜਸਪਾਲ ਕਲਿਆਣ ਸਣੇ 2 ਹੋਰ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਨੇ ਆਪਣੇ ਐਕਸ ਖਾਤੇ (ਟਵਿੱਟਰ) ਉਤੇ ਸਾਂਝੀ ਕੀਤੀ ਹੈ।