08 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦੋ ਦਿਨ ਪਹਿਲਾਂ 6 ਜੁਲਾਈ ਨੂੰ ਵਿਜੀਲੈਂਸ ਨੇ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਥੇ ਉਨ੍ਹਾਂ ਦਾ 4 ਦਿਨਾਂ ਦਾ ਰਿਮਾਂਡ ਹੋਰ ਵਧਾਇਆ ਗਿਆ ਸੀ। ਮਜੀਠੀਆ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਹਨ।

ਜ਼ਿਕਰੇਖਾਸ ਹੈ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਸੂਬੇ ਵਿੱਚ 26 ਥਾਵਾਂ ‘ਤੇ ਮਜੀਠੀਆ ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਫਿਰ ਸਵੇਰੇ 11:30 ਵਜੇ ਤੋਂ ਬਾਅਦ, ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ। ਦਾਅਵਾ ਕੀਤਾ ਗਿਆ ਕਿ ਇਹ ਮਜੀਠੀਆ ਤੋਂ ਬਰਾਮਦ ਕੀਤੇ ਗਏ ਹਨ।

ਸੰਖੇਪ:
ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, 4 ਦਿਨਾਂ ਹੋਰ ਰਿਮਾਂਡ ‘ਚ ਭੇਜੇ ਗਏ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।